ਪੰਜਾਬ ਚ’ ਕਰੋਨਾ ਨੇ ਹਰ ਪਾਸੇ ਕਰਾਈ ਤੋਬਾ-ਤੋਬਾ,ਅੱਜ ਫ਼ਿਰ ਇੱਥੇ ਮਿਲੇ 1077 ਨਵੇਂ ਪੋਜ਼ੀਟਿਵ ਤੇ 25 ਮਰੇ-ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ 1077 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 29013 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 18328 ਮਰੀਜ਼ ਠੀਕ ਹੋ ਚੁੱਕੇ, ਬਾਕੀ 9954 ਮਰੀਜ ਇਲਾਜ਼ ਅਧੀਨ ਹਨ। ਪੀੜਤ 160 ਮਰੀਜ਼ ਆਕਸੀਜਨ ਅਤੇ 30 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 296, ਜਲੰਧਰ 134 ਤੇ ਪਟਿਆਲਾ ਤੋਂ 135 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 731 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 25 ਮੌਤਾਂ ‘ਚ 4 ਪਟਿਆਲਾ, 7 ਲੁਧਿਆਣਾ, 1 ਹੁਸ਼ਿਆਰਪੁਰ, 3 ਜਲੰਧਰ, 1 ਅੰਮ੍ਰਿਤਸਰ, 4 ਸੰਗਰੂਰ, 1 ਬਰਨਾਲਾ, 2 ਫਿਰੋਜ਼ਪੁਰ ਤੇ 2 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 24 ਲੱਖ, 83 ਹਜ਼ਾਰ, 567 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 17 ਲੱਖ, 70 ਹਜ਼ਾਰ, 682 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 48367 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 2 ਕਰੋੜ, 11 ਲੱਖ, 28 ਹਜ਼ਾਰ, 511 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 39 ਲੱਖ, 73 ਹਜ਼ਾਰ, 224 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 7 ਲੱਖ, 58 ਹਜ਼ਾਰ, 322 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab

Leave a Reply

Your email address will not be published. Required fields are marked *