ਪੰਜਾਬ ਚ’ ਮੁੜ ਹੋਈ ਸਖ਼ਤੀ-ਸਾਰੇ ਜ਼ਿਲਿਆਂ ਚ’ ਕਰਫਿਊ ਬਾਰੇ ਹੋ ਗਿਆ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਕੋਰੋਨਾਵਾਇਰਸ ਦੇ 1077 ਨਵੇਂ ਮਾਮਲੇ ਸਾਹਮਣੇ।ਮਹਾਮਾਰੀ ਦੇ ਵੱਧਦੇ ਪ੍ਰਸਾਰ ਨੂੰ ਵੇਖਦੇ ਹੋਏ ਪੰਜਾਬ ਦੇ ਸਾਰੇ ਸ਼ਹਿਰਾਂ ‘ਚ ਨਾਇਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਪਣੇ ਸੋਸਲ ਮੀਡਿਆ ਪਲੇਟਫਾਰਮ ਤੇ #AskCaptain ਪ੍ਰੋਗਰਾਮ ‘ਚ ਕਿਹਾ, ਅਗਲੇ ਕੁਝ ਹਫਤਿਆਂ ਵਿੱਚ ਰਾਜ ‘ਚ ਕੋਰੋਨਾ ਸਿਖਰ ‘ਤੇ ਪਹੁੰਚਣ ਦਾ ਡਰ ਹੈ।ਇਸ ਲਈ ਨਾਇਟ ਕਰਫਿਊ ਨੂੰ ਮੁੜ ਰਾਤ 9 ਵਜੇ ਤੋਂ ਸਵੇਰ 5 ਤੱਕ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਰਾਤ 9ਵਜੇ ਤੋਂ ਸਵੇਰ 5 ਤੱਕ, ਮਹਾਮਾਰੀ ਦੇ ਫੈਲਣ ਨੂੰ ਨਿਯੰਤਰਿਤ ਕਰਨ ਲਈ ਨਾਇਟ ਕਰਫਿਊ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕੇ ਇੰਡਸਟਰੀਆਂ ਤੋਂ ਇਲਾਵਾ ਸਾਰੇ ਸ਼ਹਿਰਾਂ ‘ਚ ਨਾਇਟ ਕਰਫਿਊ ਲਾਗੂ ਹੋਏਗਾ।ਕੈਪਟਨ ਅਮਰਿੰਦਰ ਨੇ ਅਗਲੇ 2 ਹਫ਼ਤੇ ਲਈ ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਿਚ ਲਾਜ਼ਮੀ ਗਤੀਵਿਧੀਆਂ ਤੋਂ ਇਲਾਵਾ ਬੇਲੋੜੀ ਆਵਾਜਾਈ ਅਤੇ ਸਮਾਜਿਕਕਰਨ ਤੋਂ ਬਚਣ ਲਈ ਵੀਕੈਂਡ (ਸ਼ਨੀਵਾਰ ਅਤੇ ਐਤਵਾਰ) ‘Stay at Home’ ਦਾ ਐਲਾਨ ਕੀਤਾ ਹੈ।ਜਿਸ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *