22,23 ਅਤੇ 24 ਨੂੰ ਇਹਨਾਂ ਥਾਂਵਾਂ ਤੇ ਤੇਜ਼ ਹਨੇਰੀ ਨਾਲ ਪੈ ਸਕਦਾ ਹੈ ਭਾਰੀ ਮੀਂਹ

ਪਿਛਲੇ ਕੁਝ ਹਫਤਿਆਂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਪੈ ਰਹੀ ਅਤਿ ਦੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਕਿਉਂਕਿ ਮੌਸਮ ਵਿਭਾਗ ਨੇ ਆਉਣ ਵਾਲੇ ਕੁਝ ਦਿਨਾਂ ਤੱਕ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਆਈਐਮਡੀ ਦੀ ਰਿਪੋਰਟ ਦੇ ਅਨੁਸਾਰ ਅਫਗਾਨਿਸਤਾਨ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ ਪੱਛਮੀ ਗੜਬੜੀ (western disturbance) ਬਣ ਰਹੀ ਹੈ। ਇਸ ਕਾਰਨ ਅਗਲੇ ਪੰਜ ਦਿਨਾਂ ਦੌਰਾਨ ਹਿਮਾਲਿਆ ਦੇ ਪੱਛਮੀ ਖੇਤਰਾਂ ਯਾਨੀ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਕੁਝ ਇਲਾਕਿਆਂ ‘ਚ ਗੜੇ ਵੀ ਪੈ ਸਕਦੇ ਹਨ।

ਇਸ ਤੋਂ ਇਲਾਵਾ ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਉੜੀਸਾ ਦੇ ਖੇਤਰਾਂ ਵਿੱਚ ਹਲਕੀ ਬਾਰਿਸ਼ ਜਾਂ ਬਾਰਿਸ਼ ਹੋ ਸਕਦੀ ਹੈ।ਇਸ ਤੋਂ ਇਲਾਵਾ ਆਸਾਮ, ਮੇਘਾਲਿਆ, ਪੱਛਮੀ ਬੰਗਾਲ ਅਤੇ ਸਿੱਕਮ ‘ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਤੱਟਵਰਤੀ ਖੇਤਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ 21 ਮਈ ਨੂੰ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਇਸ ਤੋਂ ਇਲਾਵਾ 20-22 ਮਈ ਦੌਰਾਨ ਕੇਰਲ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਵੀ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਮਿਲਣ ਜਾ ਰਹੀ ਹੈ।

ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਰਾਜਧਾਨੀ ਵਿੱਚ ਤਿੰਨ ਦਿਨਾਂ ਤੱਕ ਮੀਂਹ ਪੈ ਸਕਦਾ ਹੈ। 22, 23 ਅਤੇ 24 ਮਈ ਨੂੰ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 23 ਮਈ ਨੂੰ ਮੀਂਹ ਦੇ ਨਾਲ-ਨਾਲ ਹਨੇਰੀ ਦੀ ਵੀ ਸੰਭਾਵਨਾ ਹੈ। ਦੱਸ ਦਈਏ ਕਿ ਮਾਨਸੂਨ ਨੇ ਅੰਡੇਮਾਨ ਵਿੱਚ ਦਸਤਕ ਦੇ ਦਿੱਤੀ ਹੈ ਅਤੇ ਜੂਨ ਮਹੀਨੇ ਵਿੱਚ ਮਾਨਸੂਨ ਦੇ ਜ਼ਿਆਦਾਤਰ ਰਾਜਾਂ ਵਿੱਚ ਪਹੁੰਚਣ ਦੀ ਸੰਭਾਵਨਾ ਹੈ।

Leave a Reply

Your email address will not be published.