ਹੁਣੇ ਹੁਣੇ ਪੰਜਾਬ ਦੇ ਇਸ ਵੱਡੇ ਮੰਤਰੀ ਦੀ ਵੀ ਕਰੋਨਾ ਰਿਪੋਰਟ ਆਈ ਪੋਜ਼ੀਟਿਵ ਤੇ ਹਰ ਪਾਸੇ ਪਈਆਂ ਭਾਜੜਾਂ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਹੁਣ ਇਸ ਨੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਵੀ ਆਪਣੀ ਚਪੇਟ ‘ਚ ਲੈ ਲਿਆ ਹੈ, ਕਾਂਗੜ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਉਹਨਾਂ ਦਾ ਗਲਾ ਕਾਫ਼ੀ ਖਰਾਬ ਸੀ।

ਇਹ ਲੱਛਣ ਹੋਣ ਕਰ ਕੇ ਉਹਨਾਂ ਦਾ ਕੋਰੋਨਾ ਟੈਸਟ ਕਰਵਾਿਆ ਗਿਆ ਜਿਸ ਤੋਂ ਬਾਅਦ ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।ਮੰਤਰੀ ਦੀ ਰਿਪੋਰਟ ਪਾਜ਼ਿਟਿਵ ਆਉਂਦੇ ਹੀ ਸਿਹਤ ਵਿਭਾਗ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ ਤੇ ਪੂਰੇ ਪਰਿਵਾਰ ਦੇ ਸੈਂਪਲ ਲੈ ਕੇ ਜਾਂਚ ਕੀਤੀ ਗਈ।

ਮੀਡੀਆ ਰਿਪੋਰਟਾਂ ਮੁਤਾਬਕ ਉਹਨਾਂ ਦੀ ਨੂੰਹ ਤੇ ਕੋਆਪਰੇਟਿਵ ਬੈਂਕ ਬਠਿੰਡਾ ਦੇ ਚੇਅਰਮੈਨ ਹਰਮਨਵੀਰ ਜੈਸੀ ਕਾਂਗੜ ਦੀ ਪਤਨੀ ਵੀ ਪਾਜ਼ਿਟਿਵ ਪਾਈ ਗਈ ਹੈ, ਜਦਕਿ ਬਾਕੀ ਪਰਵਾਰਿਕ ਮੈਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

ਜ਼ਿਕਰਯੋਗ ਹੈ ਕਿ ਕਾਂਗੜ ਕੱਲ੍ਹ 15 ਅਗਸਤ, ਅਜ਼ਾਦੀ ਦਿਹਾੜੇ ਮੌਕੇ ਮਾਨਸਾ ‘ਚ ਤਿਰੰਗਾ ਲਹਿਰਾਉਣ ਲਈ ਪਹੁੰਚੇ ਸਨ, ਇਥੇ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਟੈਸਟ ਕਰਵਾਇਆ ਗਿਆ ਸੀ।

ਇਸ ਦੌਰਾਨ ਉਨ੍ਹਾਂ ਦੇ ਸੰਪਰਕ ‘ਚ ਸਥਾਨਕ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਸਮੇਤ ਵੱਡੀ ਗਿਣਤੀ ‘ਚ ਅਧਿਕਾਰੀ ਤੇ ਇਲਾਕੇ ਦੇ ਲੋਕ ਆਏ ਸਨ। ਉਨ੍ਹਾਂ ਆਪਣੇ ਸੰਪਰਕ ‘ਚ ਆਉਣ ਵਾਲੇ ਸਾਰੇ ਲੋਕਾਂ ਨੂੰ ਆਪਣੀ ਜਾਂਚ ਕਰਵਾਉਣ ਦੀ ਵੀ ਅਪੀਲ ਕੀਤੀ ਹੈ। news source: rozanaspokesman

Leave a Reply

Your email address will not be published. Required fields are marked *