ਭਿਆਨਕ ਗਰਮੀ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਐਤਵਾਰ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਤੇ ਗਰਜ ਨਾਲ ਹਲਕੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਉੱਥੇ ਹੀ ਸੋਮਵਾਰ ਤੇ ਮੰਗਲਵਾਰ ਦੇ ਲਈ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 24 ਮਈ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਐਤਵਾਰ ਅੱਧੀ ਰਾਤ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕਈ ਜ਼ਿਲ੍ਹਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਕਰਨ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ਵਿੱਚ ਗੜ੍ਹੇਮਾਰੀ ਹੋਣ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਸਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਹੈ ਕਿ ਮੌਸਮ ਦੇ ਪੂਰੀ ਤਰ੍ਹਾਂ ਸਾਫ਼ ਹੋਣ ਤੱਕ ਝੋਨੇ ਦੀ ਸਿੱਧੀ ਬਿਜਾਤੀ ਤੇ ਫਸਲਾਂ ‘ਤੇ ਸਪਰੇਅ ਨਾ ਕਰਨ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਸੀ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ 2 ਤੋਂ 5 ਡਿਗਰੀ ਤੱਕ ਦੀ ਗਿਰਾਵਟ ਆ ਸਕਦੀ ਹੈ । ਸ਼ਨੀਵਾਰ ਨੂੰ ਮੁਕਤਸਰ ਸਭ ਤੋਂ ਗਰਮ ਜ਼ਿਲ੍ਹਾ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਤੂਫ਼ਾਨ ਤੇ ਹਲਕੀ ਬਾਰਿਸ਼ ਵੀ ਦਰਜ ਕੀਤੀ ਗਈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ