ਕਰੋਨਾ ਨੇ ਤੋੜੇ ਸਾਰੇ ਰਿਕਾਰਡ: 24 ਘੰਟੇ ਚ’ ਆਏ 69,878 ਨਵੇਂ ਪੋਜ਼ੀਟਿਵ ਤੇ 945 ਮੌਤਾਂ-ਦੇਖੋ ਪੂਰੀ ਖ਼ਬਰ

ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦਾ ਵਧਣਾ ਲਗਾਤਾਰ ਜਾਰੀ ਹੈ। ਦੇਸ਼ ‘ਚ ਰੋਜ਼ਾਨਾ ਅਮਰੀਕਾ-ਬ੍ਰਾਜ਼ੀਲ ਤੋਂ ਵੀ ਜ਼ਿਆਦਾ ਨਵੇਂ ਮਾਮਲੇ ਦਰਜ ਕੀਤੇ ਜਾ ਰਹੇ ਹਨ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 69,878 ਨਵੇਂ ਮਰੀਜ਼ ਸਾਹਮਣੇ ਆਏ ਅਤੇ 945 ਲੋਕਾਂ ਦੀ ਮੌਤ ਹੋ ਗਈ। ਇਹ ਕੋਰੋਨਾ ਸੰਖਿਆ ਦੁਨੀਆਂ ‘ਚ ਇਕ ਦਿਨ ‘ਚ ਆਏ ਮਰੀਜ਼ਾਂ ਦੀ ਸਭ ਤੋਂ ਜ਼ਿਆਦਾ ਸੰਖਿਆ ਹੈ।

ਅਮਰੀਕਾ ਤੇ ਬ੍ਰਾਜ਼ੀਲ ‘ਚ ਬੀਤੇ ਦਿਨ ਕ੍ਰਮਵਾਰ 50,421 ਅਤੇ 31,391 ਨਵੇਂ ਮਾਮਲੇ ਆਏ ਹਨ। ਇਸ ਤੋਂ ਪਹਿਲਾਂ ਭਾਰਤ ‘ਚ 19 ਅਗਸਤ ਨੂੰ ਰਿਕਾਰਡ 69,652 ਕੋਰੋਨਾ ਮਾਮਲੇ ਦਰਜ ਕੀਤੇ ਗਏ ਸਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ, ਦੇਸ਼ ‘ਚ ਹੁਣ ਤਕ 29 ਲੱਖ, 75 ਹਜ਼ਾਰ, 701 ਲੋਕ ਕੋਰੋਨਾ ਤੋਂ ਇਨਫੈਕਟਡ ਹੋ ਚੁੱਕੇ ਹਨ।

ਇਨ੍ਹਾਂ ‘ਚ 55,794 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਸੰਖਿਆ 6 ਲੱਖ, 97 ਹਜ਼ਾਰ ਹੋ ਗਈ ਅਤੇ 22 ਲੱਖ, 22 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਵਾਇਰਸ ਦੇ ਐਕਟਿਵ ਮਾਮਲਿਆਂ ਦੇ ਮੁਕਾਬਲੇ ਸਿਹਤਮੰਦ ਹੋਏ ਲੋਕਾਂ ਦੀ ਸੰਖਿਆਂ ਕਰੀਬ ਤਿੰਨ ਗੁਣਾ ਜ਼ਿਆਦਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: abpsanjha

Leave a Reply

Your email address will not be published. Required fields are marked *