ਨਿਊਜੀਲੈਂਡ ਤੋਂ ਆਈ ਅਜਿਹੀ ਵੱਡੀ ਖਬਰ ਪੰਜਾਬੀਆਂ ਚ ਛਾਈ ਖੁਸ਼ੀ ਦੀ ਲਹਿਰ – ਦੇਖੋ ਤਾਜਾ ਵੱਡੀ ਖਬਰ

ਬਹੁਤ ਸਾਰੇ ਪੰਜਾਬੀਆਂ ਵੱਲੋਂ ਵਿਦੇਸ਼ ਜਾਣ ਦਾ ਸੁਪਨਾ ਦੇਖਿਆ ਜਾਂਦਾ ਹੈ। ਬਹੁਤ ਸਾਰੇ ਲੋਕ ਘਰਾ ਦੀ ਮ-ਜ-ਬੂ-ਰੀ-ਵ-ਸ ਵਿਦੇਸ਼ ਵਿੱਚ ਜਾ ਕੇ ਮਿਹਨਤ ਕਰਦੇ ਹਨ ਤੇ ਕੁਝ ਲੋਕਾਂ ਨੂੰ ਉਨ੍ਹਾਂ ਦੇਸ਼ਾਂ ਦੀ ਖੂਬਸੂਰਤੀ ਆਪਣੇ ਵੱਲ ਆਕਰਸ਼ਿਤ ਕਰਦੀ ਹੈ। ਪੰਜਾਬੀਆਂ ਨੇ ਵਿਦੇਸ਼ਾਂ ਦੇ ਵਿੱਚ ਜਾ ਕੇ ਸਖਤ ਮਿਹਨਤ ਦੇ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਅਜਿਹੇ ਪੰਜਾਬੀਆਂ ਦੀ ਮਿਹਨਤ ਦੇ ਨਾਲ ਪੰਜਾਬੀਆਂ ਦਾ ਸੀਨਾ ਫ਼ਖਰ ਨਾਲ ਚੌੜਾ ਹੋ ਜਾਂਦਾ ਹੈ। ਵੱਖ ਵੱਖ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵੱਲੋਂ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ।

ਜਿਸ ਸਦਕਾ ਉਨ੍ਹਾਂ ਵੱਲੋਂ ਕਈ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਜਾਂਦਾ ਹੈ। ਤੇ ਉਥੋਂ ਦੀਆਂ ਸਰਕਾਰਾਂ ਵੱਲੋਂ ਵੀ ਅਜਿਹੇ ਪੰਜਾਬੀਆਂ ਨੂੰ ਭਰਪੂਰ ਸਮਰਥਨ ਦਿਤਾ ਜਾਂਦਾ ਹੈ। ਜਿਨ੍ਹਾਂ ਦੇ ਉੱਦਮਾਂ ਸਦਕਾ ਉਨ੍ਹਾਂ ਦੇਸ਼ਾਂ ਵਿੱਚ ਤਰੱਕੀ ਦੇ ਰਾਹ ਖੁਲਦੇ ਹਨ। ਹੁਣ ਨਿਊਜ਼ੀਲੈਂਡ ਤੋਂ ਅਜਿਹੀ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਪੰਜਾਬੀ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਕਰੋਨਾ ਦੇ ਚਲਦਿਆਂ ਹੋਇਆਂ ਆਕਲੈਂਡ ਵਿੱਚ ਸਿੱਖ ਸਪੋਰਟਸ ਕੰਪਲੈਕਸ ਦਾ ਉਦਘਾਟਨ ਮੁਲਤਵੀ ਕਰ ਦਿੱਤਾ ਗਿਆ ਸੀ। ਜਿਸ ਦਾ ਉਦਘਾਟਨ ਹੁਣ 25 ਮਾਰਚ ਨੂੰ ਬਹੁਤ ਹੀ ਸ਼ਾਨੋ-ਸ਼ੌਕਤ ਨਾਲ ਕੀਤਾ ਜਾ ਰਿਹਾ ਹੈ।

ਇਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦਾ ਮੰਤਰੀ ਮੰਡਲ ਸ਼ਿਰਕਤ ਕਰ ਰਿਹਾ ਹੈ। ਜੋ ਕਿ ਪੰਜਾਬੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਇਹ ਸਾਰਾ ਉਪਰਾਲਾ ਉਸ ਪੰਜਾਬੀ ਵੱਲੋਂ ਕੀਤਾ ਜਾ ਰਿਹਾ ਹੈ ਜੋ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਕ ਪਿੰਡ ਨਾਲ ਸਬੰਧਿਤ ਹੈ।

ਜਿਸ ਦਾ ਨਾਮ ਗੁਰਵਿੰਦਰ ਸਿੰਘ ਹੈ। ਜਿਸ ਨੇ ਨਿਊਜ਼ੀਲੈਂਡ ਵਿੱਚ 2018-19 ਦੌਰਾਨ ਕਦਮ ਰੱਖਿਆ ਸੀ। ਜੋ ਹੁਣ ਨਿਊਜ਼ੀਲੈਂਡ ਦੀ ਆਰਥਿਕ ਮਦਦ ਕਰ ਰਿਹਾ ਹੈ। ਇਸ ਵੱਲੋਂ ਕੀਵੀ ਫਰੂਟ ਦੇ ਉਤਪਾਦਨ ਨੂੰ ਲੈ ਕੇ ਸਫਲ ਕਿਸਾਨ ਦੇ ਤੌਰ ਤੇ ਬਹੁਤ ਸਾਰੇ ਪੰਜਾਬੀਆਂ ਨੂੰ ਰੋਜ਼ਗਾਰ ਵੀ ਮੁਹਈਆ ਕਰਵਾਇਆ ਗਿਆ ਹੈ।ਜਿਸ ਨੂੰ ਸਭ ਕੀਵੀ ਕਿੰਗ ਦੇ ਨਾਮ ਨਾਲ ਜਾਣਦੇ ਹਨ। ਤੇ ਜੋ ਸਭ ਦੇ ਹਰਮਨ ਪਿਆਰੇ ਹਨ।

ਸਪੋਰਟਸ ਕੰਪਲੈਕਸ ਬਾਰੇ ਗੱਲਬਾਤ ਕਰਦਿਆਂ ਹੋਇਆ ਸੁਪਰੀਮ ਸਿੱਖ ਸੁਸਾਇਟੀ ਦੇ ਬੁਲਾਰੇ ਦਲਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਦੀ 16 ਵੀਂ ਵਰੇਗੰਢ ਮੌਕੇ ਸਿੱਖ ਸੰਗਤ ਅਤੇ ਸਰਕਾਰ ਦੇ ਸਹਿਯੋਗ ਨਾਲ ਇਸ ਕੰਪਲੈਕਸ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਜਿੱਥੇ ਇਸ ਕੰਪਲੈਕਸ ਵਿੱਚ ਫੀਫਾ ਤੋ ਮਨਜੂਰ ਫੂਟਬਾਲ ਗਰਾਊਂਡ, ਹਾਕੀ, ਬਾਲੀਬਾਲ, ਬਾਸਕਟਬਾਲ, ਕ੍ਰਿਕੇਟ ਕਬੱਡੀ ਸੌ ਮੀਟਰ ਰੇਸ ਟਰੈਕ, ਉਦਘਾਟਨ ਸੰਗਤਾਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਾਰੀ ਸੰਗਤ ਨੂੰ ਇਸ ਮੌਕੇ ਵੱਧ ਚੜ੍ਹ ਕੇ ਹਾਜ਼ਰ ਹੋਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਗੁਰਵਿੰਦਰ ਸਿੰਘ ਨੂੰ 10 ਤੋਲੇ ਸੋਨੇ ਦੇ ਖੰਡੇ ਦਾ ਵਿਸ਼ੇਸ਼ ਯਾਦਗਾਰੀ ਚਿੰਨ ਅਤੇ ਇਕ ਕਿਲੋ ਚਾਂਦੀ ਦੀ ਇੱਟ ਦੇ ਕੇ ਸਨਮਾਨਤ ਕੀਤਾ ਜਾਵੇਗਾ।

Leave a Reply

Your email address will not be published.