ਸੂਬਾ ਚੋਣ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਨਗਰ ਕੌਂਸਲ ਪਾਤੜਾਂ ਅਤੇ ਸਮਾਣਾ ਦੇ 3 ਬੂਥਾਂ ‘ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸੂਬਾ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਪਾਤੜਾਂ ਦੇ ਰਿਟਰਨਿੰਗ ਅਫ਼ਸਰ ਵੱਲੋਂ ਵਾਰਡ ਨੰਬਰ-8 ਦੇ ਬੂਥ ਨੰਬਰ-11 ‘ਚ ਵੋਟਾਂ ਦੌਰਾਨ ਈ. ਵੀ. ਐੱਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ।
ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫ਼ਸਰ ਵੱਲੋਂ ਵੀ ਸਮਾਣਾ ਦੇ ਵਾਰਡ ਨੰਬਰ-11 ਦੇ ਬੂਥ ਨੰਬਰ-22 ਅਤੇ 23 ‘ਚ ਈ. ਵੀ. ਐੱਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵੱਲੋਂ ਇਨ੍ਹਾਂ ਤਿੰਨਾਂ ਬੂਥਾਂ ‘ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਗਏ ਹਨ।
ਜੇਕਰ ਤੁਸੀ ਵਾਇਰਲ ਖਬਰਾਂ ਅਤੇ ਘਰੇਲੂ ਨੁਸਖੇ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡੇ ਪੇਜ ਨੂੰ ਲਾਇਕ ਕਰੋ ਅਤੇ ਜਿੰਨਾਂ ਵੀਰਾਂ ਭੈਣਾਂ ਨੇ ਪੇਜ ਨੂੰ ਲਾਇਕ ਤੇ ਫੋਲੋ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ | news source: jagbani