ਇੱਥੇ ਲੌਕਡਾਊਂਨ ਬਾਰੇ ਨਵੇਂ ਦਿਸ਼ਾ-ਨਿਰਦੇਸ਼ ਹੋਏ ਜ਼ਾਰੀ,ਜਾਣੋ ਕੀ ਕੁੱਝ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ,ਦੇਖੋ ਪੂਰੀ ਖ਼ਬਰ

ਚੰਡੀਗੜ੍ਹ ਪ੍ਰਸ਼ਾਸਨ ਨੇ ਵੀਕੈਂਡ ਲਾਕਡਾਊਨ ਨਾ ਲਗਾਉਣ  ਨੂੰ ਲੈ ਕੇ ਫੈਸਲਾ ਕੀਤਾ ਹੈ। ਸ਼ੁੱਕਰਵਾਰ ਨੂੰ ਗਵਰਨਰ ਵੀ. ਪੀ. ਸਿੰਘ ਬਦਨੌਰ ਦੀ ਪ੍ਰਧਾਨਗੀ ‘ਚ ਹੋਈ ਵਾਰ ਰੂਮ ਦੀ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਕੁੱਝ ਮਾਰਕਿਟ ‘ਚ ਆਰਡ-ਈਵਨ ਦੇ ਤਹਿਤ ਦੁਕਾਨਾਂ ਖੁੱਲ੍ਹਣਗੀਆਂ, ਨਾਲ ਹੀ ਸ਼ਨੀਵਾਰ-ਐਤਵਾਰ ਸ਼ਰਾਬ ਦੇ ਠੇਕੇ ਤੇ ਸੈਲੂਨ ਵੀ ਖੁੱਲ੍ਹੇ ਰਹਿਣਗੇ।

ਸੂਤਰਾਂ ਮੁਤਾਬਕ ਪਿੱਛਲੇ ਕਈ ਦਿਨਾਂ ਤੋਂ ਵੱਖ-ਵੱਖ ਵਾਪਰਕ ਸੰਗਠਨ ਤੇ ਮਾਰਕਿਟ ਐਸੋਸੀਏਸ਼ਨ ਵੀਕੈਂਡ ਲਾਕਡਾਊਨ ਅਤੇ ਆਡ-ਈਵਨ ‘ਤੇ ਵਿਰੋਧ ਜਤਾ ਰਹੇ ਸਨ। ਇਥੋਂ ਤਕ ਕਿ ਵਪਾਰੀ ਸੰਗਠਨ ਵੀ. ਪੀ. ਸਿੰਘ ਬਦਨੌਰ ਤੇ ਐਡਵਾਈਜ਼ਰ ਨੂੰ ਕਈ ਵਾਰ ਪੱਤਰ ਲਿਖ ਚੁਕੇ ਹਨ ਅਤੇ ਇਸ ਨੂੰ ਹਟਾਉਣ ਦੀ ਮੰਗ ਕਰ ਚੁਕੇ ਹਨ।

ਵਪਾਰੀਆਂ ਦਾ ਤਰਕ ਹੈ ਕਿ ਸ਼ਹਿਰ ਦੀਆਂ ਵੱਖ-ਵੱਖ ਬੂਥ ਮਾਰਕਿਟਾਂ ‘ਚ ਪਹਿਲਾਂ ਤੋਂ ਹੀ ਆਡ-ਈਵਨ ਲਗਾਇਆ ਗਿਆ ਹੈ। ਇਸ ਵਜ੍ਹਾ ਨਾਲ ਦੁਕਾਨਾਂ ਮਹੀਨੇ ‘ਚ 10 ਤੋਂ 12 ਦਿਨ ਹੀ ਖੋਲੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ‘ਚ ਲਗਾਏ ਵੀਕੈਂਡ ਲਾਕਡਾਊਨ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |