ਇਥੋਂ ਦੇ ਪੈਂਦੇ ਇਕ ਪਿੰਡ ਮਿਏਵਾਲ ‘ਚ ਇਕ ਮਾਂ ਵੱਲੋਂ ਆਪਣੇ 6 ਮਹੀਨੇ ਦੇ ਬੱਚੇ ਦਾ ਗਲਾ ਘੋਟ ਦੇ ਉਸ ਨੂੰ ਮਾਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਵੇਲੇ ਮਾਂ ਨੇ ਆਪਣੇ ਬੱਚੇ ਨੂੰ ਮਾਰਿਆ ਉਸ ਵੇਲੇ ਉਹ ਘਰ ‘ਚ ਇਕੱਲੀ ਸੀ ਅਤੇ ਬਾਕੀ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਬਾਹਰ ਗਏ ਸਨ।
ਜਾਣਕਾਰੀ ਮੁਤਾਬਕ ਜਦੋਂ ਬੱਚੇ ਦੀ ਦਾਦੀ ਘਰ ਆਈ ਤਾਂ ਉਸ ਨੇ ਦੇਖਿਆ ਕਿ ਬੱਚਾ ਬੇਸੁੱਧ ਪਿਆ ਸੀ ਅਤੇ ਬੱਚੇ ਦੀ ਮਾਂ ਦੇ ਹੱਥ ‘ਤੇ ਚਾਕੂ ਦੇ ਕੱਟ ਲੱਗੇ ਹੋਏ ਸਨ, ਜਿਸ ਕਾਰਨ ਉਸ ਦੇ ਹੱਥਾਂ ਚੋਂ ਖੂਨ ਨਿਕਲ ਰਿਹਾ ਸੀ।
ਇਸ ਤੋਂ ਬਾਅਦ ਪਰਿਵਾਰਕ ਮੈਂਬਰ ਦੋਵਾਂ ਜੀਆਂ ਨੂੰ ਤੁਰੰਤ ਹਸਪਤਾਲ ਲੈ ਗਏ ਜਿਥੇ ਡਾਕਟਰਾਂ ਨੇ ਬੱਚੇ ਦੀ ਜਾਂਚ ਕੀਤੀ। ਡਾਕਟਰਾਂ ਮੁਤਾਬਕ ਬੱਚੇ ਦੀ ਹਸਪਤਾਲ ਆਉਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਬੱਚੇ ਦੀ ਮੌਤ ਉਸ ਦੀ ਮਾਂ ਵੱਲੋਂ ਗਲਾ ਘੋਟ ਦੇਣ ਕਾਰਣ ਹੋਈ ਹੈ ਜਿਸ ਸੰਬੰਧੀ ਸਥਾਨਕ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |