ਹੁਣੇ ਹੁਣੇ ਲੌਕਡਾਊਨ 4.0 ਬਾਰੇ ਕੇਂਦਰ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ,ਹੁਣ ਤੋਂ…. ਦੇਖੋ ਪੂਰੀ ਖ਼ਬਰ

ਕੇਂਦਰ ਸਰਕਾਰ ਨੇ ਅਨਲੌਕ -4 ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮੈਟਰੋ ਸੇਵਾਵਾਂ 7 ਸਤੰਬਰ ਤੋਂ ਅਨਲੌਕ 4 ਵਿੱਚ ਸ਼ੁਰੂ ਹੋਣਗੀਆਂ। ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਅਤੇ ਕਾਲਜ 30 ਸਤੰਬਰ ਤੱਕ ਬੰਦ ਰਹਿਣਗੇ।ਕੇਂਦਰੀ ਗ੍ਰਹਿ ਮੰਤਰਾਲੇ ਨੇ ਅਨਲੌਕ 4 ਦੇ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਮੈਟਰੋ ਸੇਵਾਵਾਂ 7 ਸਤੰਬਰ ਤੋਂ ਪੜਾਅਵਾਰ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਇਸੇ ਤਰ੍ਹਾਂ 21 ਸਤੰਬਰ ਤੋਂ ਸਿਆਸੀ, ਸਮਾਜਿਕ ਅਤੇ ਧਾਰਮਿਕ ਪ੍ਰੋਗਰਾਮਾਂ ’ਚ 100 ਵਿਅਕਤੀ ਜੁੜ ਸਕਣਗੇ। ਅਜਿਹੇ ਸਮਾਗਮਾਂ ਦੌਰਾਨ ਮਾਸਕ, ਸਮਾਜਿਕ ਦੂਰੀ, ਥਰਮਲ ਸਕਰੀਨਿੰਗ ਅਤੇ ਸੈਨੇਟਾਈਜ਼ਰ ਆਦਿ ਜਿਹੇ ਨੇਮਾਂ ਦਾ ਲਾਜ਼ਮੀ ਤੌਰ ’ਤੇ ਪਾਲਣ ਕਰਨਾ ਪਵੇਗਾ। ਉਂਜ ਸਕੂਲ, ਕਾਲਜ, ਵਿਦਿਅਕ ਅਤੇ ਕੋਚਿੰਗ ਅਦਾਰੇ ਵਿਦਿਆਰਥੀਆਂ ਲਈ 30 ਸਤੰਬਰ ਤੱਕ ਬੰਦ ਰਹਿਣਗੇ ਪਰ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੁਝ ਰਾਹਤਾਂ ਦਿੱਤੀਆਂ ਗਈਆਂ ਹਨ।

ਇਕ ਹੋਰ ਅਹਿਮ ਨਿਰਦੇਸ਼ ਤਹਿਤ ਗ੍ਰਹਿ ਮੰਤਰਾਲੇ ਨੇ ਸੂਬਾ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਕੰਟੇਨਮੈਂਟ ਜ਼ੋਨ ਤੋਂ ਬਾਹਰ ਸਥਾਨਕ ਪੱਧਰ ’ਤੇ ਕਿਸੇ ਤਰ੍ਹਾਂ ਦਾ ਲੌਕਡਾਊਨ ਕੇਂਦਰ ਸਰਕਾਰ ਨਾਲ ਵਿਚਾਰ ਵਟਾਂਦਰਾ ਕੀਤੇ ਬਿਨਾਂ ਲਾਗੂ ਨਾ ਕਰੇ। ਮੰਤਰਾਲੇ ਨੇ ਕਿਹਾ ਕਿ ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਆਨਲਾਈਨ ਪੜ੍ਹਾਈ ਜਾਂ ਟੈਲੀ ਕਾਊਂਸਲਿੰਗ ਅਤੇ ਸਬੰਧਤ ਕੰਮਾਂ ਲਈ ਇਕੋ ਸਮੇਂ ’ਚ 50 ਫ਼ੀਸਦੀ ਅਮਲਾ ਸੱਦਣ ਦੀ ਇਜਾਜ਼ਤ ਦੇ ਸਕਦੇ ਹਨ।

ਨੌਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਦੇ ਵਿਦਿਆਰਥੀ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਵਾਲੇ ਇਲਾਕਿਆਂ ’ਚ ਸਥਿਤ ਆਪਣੇ ਸਕੂਲਾਂ ’ਚ ਜਾ ਸਕਦੇ ਹਨ ਜਿਥੇ ਉਹ ਵਾਲੰਟੀਅਰ ਆਧਾਰ ’ਤੇ ਆਪਣੇ ਅਧਿਆਪਕਾਂ ਤੋਂ ਮਾਰਗ ਦਰਸ਼ਨ ਹਾਸਲ ਕਰ ਸਕਦੇ ਹਨ। ਦਿਸ਼ਾ ਨਿਰਦੇਸ਼ਾਂ ਮੁਤਾਬਕ ਮਾਪਿਆਂ ਦੀ ਲਿਖਤੀ ਸਹਿਮਤੀ ’ਤੇ ਹੀ ਵਿਦਿਆਰਥੀ ਸਕੂਲ ਜਾ ਸਕਣਗੇ। -ਪੀਟੀਆਈ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

Leave a Reply

Your email address will not be published. Required fields are marked *