ਹੁਣੇ ਹੁਣੇ ਪੰਜਾਬ ਸਰਕਾਰ ਨੇ ਇਹਨਾਂ ਲੋਕਾਂ ਲਈ ਜ਼ਾਰੀ ਕਰ ਦਿੱਤੇ ਨਵੇਂ ਦਿਸ਼ਾ-ਨਿਰਦੇਸ਼,ਦੇਖੋ ਪੂਰੀ ਖ਼ਬਰ

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਤੋਂ ਆਉਣ ਵਾਲਿਆਂ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਯਾਤਰਾ ਤੋਂ ਪਹਿਲਾਂ ਸਾਰੇ ਯਾਤਰੀਆਂ ਨੂੰ ਨਿਰਧਾਰਤ ਯਾਤਰਾ ਤੋਂ ਘੱਟੋ ਘੱਟ 72 ਘੰਟੇ ਪਹਿਲਾਂ ਆਨ ਲਾਈਨ ਪੋਰਟਲ (www.newdelhiairport.in) ‘ਤੇ ਸਵੈ-ਘੋਸ਼ਣਾ ਪੱਤਰ ਜਮ੍ਹਾਂ ਕਰਨਾ ਹੋਵੇਗਾ।

ਉਨ੍ਹਾਂ ਨੂੰ ਪੋਰਟਲ ‘ਤੇ ਇਹ ਸਵੈ-ਘੋਸ਼ਣਾ ਵੀ ਦੇਣੀ ਹੋਵੇਗੀ ਕਿ ਉਹ 14 ਦਿਨਾਂ ਦੇ ਲਾਜ਼ਮੀ ਇਕਾਂਤਵਾਸ ਅਰਥਾਤ ਆਪਣੇ ਖ਼ਰਚੇ ‘ਤੇ 7 ਦਿਨਾਂ ਦਾ ਸੰਸਥਾਗਤ ਇਕਾਂਤਵਾਸ ਜਿਸ ਤੋਂ ਬਾਅਦ ਸਿਹਤ ਦੀ ਸਵੈ- ਨਿਗਰਾਨੀ ਦੀ ਸ਼ਰਤ ‘ਤੇ 7 ਦਿਨਾਂ ਦਾ ਘਰੇਲੂ ਇਕਾਂਵਾਸ, ਦੀ ਪਾਲਣਾ ਕਰਨਗੇ। ਮੰਤਰੀ ਨੇ ਸਪੱਸ਼ਟ ਕੀਤਾ ਕਿ ਹੁਣ ਯਾਤਰੀ ਘਰੇਲੂ ਇਕਾਂਤਵਾਸ ਲਈ ਸਿੱਧੇ ਆਨਲਾਈਨ ਵੀ ਅਪਲਾਈ ਕਰ ਸਕਦੇ ਹਨ ਜਿਸ ਤਹਿਤ ਸਿਰਫ਼ ਮਾਨਸਿਕ ਪ੍ਰੇਸ਼ਾਨੀ ਦੇ ਠੋਸ ਕਾਰਨਾਂ/ਕੇਸਾਂ ਜਿਵੇਂ ਕਿ ਗਰਭ ਅਵਸਥਾ, ਪਰਿਵਾਰ ਵਿੱਚ ਮੌਤ ਹੋਣ, ਗੰਭੀਰ ਬਿਮਾਰੀ ਅਤੇ 10 ਸਾਲ ਜਾਂ ਇਸ ਤੋਂ ਘੱਟ ਉਮਰ ਵਾਲੇ ਬੱਚਿਆਂ ਦੇ ਮਾਪਿਆਂ ਲਈ 14 ਦਿਨਾਂ ਦੇ ਘਰੇਲੂ ਇਕਾਂਤਵਾਸ ਦੀ ਆਗਿਆ ਹੋਵੇਗੀ।

ਜੇ ਉਹ ਇਸ ਤਰ੍ਹਾਂ ਦੀ ਛੋਟ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਯਾਤਰਾ ਤੋਂ ਘੱਟੋ ਘੱਟ 72 ਘੰਟੇ ਪਹਿਲਾਂ ਆਨ ਲਾਈਨ ਪੋਰਟਲ (www.newdelhiairport.in) ‘ਤੇ ਬਿਨੈ ਕਰਨਾ ਹੋਵੇਗਾ। ਉਹਨਾਂ ਕਿਹਾ ਕਿ ਅੰਤਰਰਾਸ਼ਟਰੀ ਯਾਤਰੀ ਪੋਰਟਲ ‘ਤੇ ਕੋਵਿਡ-19 ਦੀ ਟੈਸਟ ਰਿਪੋਰਟ ਜਮ੍ਹਾ ਕਰਵਾ ਸਕਦੇ ਹਨ ਅਤੇ ਇੱਥੇ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨੋਡਲ ਅਧਿਕਾਰੀ ਨੂੰ ਰਿਪੋਰਟ ਕਰਨਾ ਲਾਜ਼ਮੀ ਹੋਵੇਗਾ। ਸਰਕਾਰ ਦੁਆਰਾ ਆਨਲਾਈਨ ਪੋਰਟਲ ‘ਤੇ ਦਿੱਤਾ ਗਿਆ ਫੈਸਲਾ ਅੰਤਿਮ ਹੋਵੇਗਾ।

ਉਨ੍ਹਾਂ ਕਿਹਾ ਕਿ ਯਾਤਰੀ ਆਰਟੀਪੀਸੀਆਰ ਦੀ ਨੈਗੇਟਿਵ ਟੈਸਟ ਰਿਪੋਰਟ ਨੂੰ ਜਮ੍ਹਾ ਕਰਵਾ ਕੇ ਸੰਸਥਾਗਤ ਇਕਾਂਤਵਾਸ ਦੀ ਛੋਟ ਲੈ ਸਕਦੇ ਹਨ। ਇਹ ਟੈਸਟ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ 96 ਘੰਟਿਆਂ ਦੌਰਾਨ ਕੀਤਾ ਜਾਣਾ ਚਾਹੀਦਾ ਹੈ। ਟੈਸਟ ਦੀ ਰਿਪੋਰਟ ਵਿਚਾਰਨ ਲਈ ਪੋਰਟਲ `ਤੇ ਅਪਲੋਡ ਕੀਤੀ ਜਾਵੇ।

ਸ. ਸਿੱਧੂ ਨੇ ਅੱਗੇ ਕਿਹਾ ਕਿ ਹਰੇਕ ਯਾਤਰੀ ਰਿਪੋਰਟ ਦੀ ਪ੍ਰਮਾਣਿਕਤਾ ਦੇ ਸਬੰਧ ਵਿੱਚ ਸਵੈ-ਘੋਸ਼ਣਾ ਵੀ ਜਮ੍ਹਾ ਕਰੇਗਾ ਅਤੇ ਜਾਣਕਾਰੀ ਗਲਤ ਪਾਏ ਜਾਣ `ਤੇ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ। ਟੈਸਟ ਰਿਪੋਰਟ ਭਾਰਤ ਵਿੱਚ ਦਾਖ਼ਲ ਹੋਣ ਮੌਕੇ ਹਵਾਈ ਅੱਡੇ `ਤੇ ਵੀ ਵਿਖਾਈ ਜਾ ਸਕਦੀ ਹੈ।

Leave a Reply

Your email address will not be published. Required fields are marked *