ਹੁਣੇ ਪੰਜਾਬ ਦੇ ਇਸ ਮਸ਼ਹੂਰ ਕਬੱਡੀ ਖਿਡਾਰੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾ ਗਿਆ ਸੋਗ-ਦੇਖੋ ਪੂਰੀ ਖ਼ਬਰ

ਕਬੱਡੀ ਜਗਤ ਦੇ ਪ੍ਰੇਮੀਆਂ ਲਈ ਬੜੀ ਮੰਦਭਾਗੀ ਖ਼ਬਰ ਹੈ। ਪ੍ਰਸਿੱਧ ਕਬੱਡੀ ਖਿਡਾਰੀ ਮਨਦੀਪ ਸਿੰਘ ਗੋਰਾ ਪੰਜਗਰਾਈਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ ਹੈ। ਜਾਣਕਾਰੀ ਅਨੁਸਾਰ ਉਹ ਪਿਛਲੇ ਸਮੇਂ ਤੋਂ ਦਿਮਾਗੀ ਪਰੇਸ਼ਾਨੀ ਦਾ ਸ਼ਿਕਾਰ ਸੀ।

ਅੱਜ ਬਾਅਦ ਦੁਪਹਿਰ ਉਸ ਦੀ ਲਾਸ਼ ਘਰ ਦੇ ਨੇੜੇ ਬੰਦ ਪਏ ਪੈਟਰੋਲ ਪੰਪ ਦੇ ਕਮਰੇ ‘ਚੋਂ ਮਿਲੀ। ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।ਗੋਰਾ ਪੰਜਗਰਾਈਂ ਦੀ ਮੌਤ ਦਾ ਪਤਾ ਚਲਦਿਆਂ ਦੀ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ‘ਚ ਪੁੱਜੇ ਖੇਡ ਪ੍ਰੇਮੀਆਂ ਨੇ ਕੇਵਲ ਪੱਤੀ ਦੇ ਸ਼ਮਸ਼ਾਨਘਾਟ ‘ਚ ਉਸ ਨੂੰ ਅੰਤਿਮ ਵਿਦਾਈ ਦਿੱਤੀ।

ਜ਼ਿਕਰਯੋਗ ਹੈ ਕਿ ਅੱਜ ਤੋਂ ਲਗਪਗ 30 ਸਾਲ ਪਹਿਲਾਂ ਭਗਤ ਸਿੰਘ ਦੇ ਗ੍ਰਹਿ ਵਿਖੇ ਜਨਮੇ ਗੋਰੇ ਨੇ ਛੋਟੇ ਉਮਰੇ ਹੀ ਕਬੱਡੀ ਦੇ ਖੇਤਰ ‘ਚ ਆਪਣਾ ਵਿਸ਼ੇਸ਼ ਮੁਕਾਮ ਬਣਾ ਲਿਆ ਸੀ ਪਰ ਪਿਛਲੇ ਕੁਝ ਅਰਸੇ ਤੋਂ ਮਾਨਸਿਕ ਪਰੇਸ਼ਾਨੀ ਦਾ ਸ਼ਿਕਾਰ ਹੋਣ ਕਾਰਨ ਕਬੱਡੀ ਦੇ ਮੈਦਾਨ ਤੋਂ ਕਿਨਾਰਾ ਕਰ ਗਿਆ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |


ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: punjabijagran

Leave a Reply

Your email address will not be published. Required fields are marked *