ਹੁਣੇ ਹੁਣੇ ਇਸ ਮਸ਼ਹੂਰ ਖਿਡਾਰੀ ਦੀ ਅਚਾਨਕ ਹੋਈ ਮੌਤ-ਦੇਸ਼ ਵਿਦੇਸ਼ ਤੱਕ ਛਾਇਆ ਸੋਗ

ਓਲੰਪੀਅਨ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਮੰਗਲਵਾਰ ਨੂੰ ਜਲੰਧਰ ਵਿੱਚ ਦਿਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸੀ। 16 ਮਈ, 1947 ਨੂੰ ਜਨਮ ਸੀ, ਧਿਆਨ ਚੰਦ ਐਵਾਰਡੀ ਵਰਿੰਦਰ ਨੇ ਮਿਊਨਿਚ ਵਿੱਚ 1972 ਦੀਆਂ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਉਨ੍ਹਾਂ ਨੇ 1976 ਦੇ ਸਮਰ ਓਲੰਪਿਕ ਵਿੱਚ ਵੀ ਭਾਗ ਲਿਆ ਸੀ।

ਸੁਰਜੀਤ ਹਾਕੀ ਸੋਸਾਇਟੀ ਨੇ ਵਰਿੰਦਰ ਦੀ ਮੌਤ ‘ਤੇ ਦੁੱਖ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਸੀਂ ਸਾਰੇ ਸੋਸਾਇਟੀ ਮੈਂਬਰ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਪਰਿਵਾਰ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।

ਵਰਿੰਦਰ ਸਿੰਘ ਫੀਲਡ ਹਾਕੀ ਖਿਡਾਰੀ ਵਜੋਂ ਜਾਣਿਆ ਜਾਂਦਾ ਸੀ। ਉਹ 1985 ਤੋਂ 1993 ਤੱਕ ਪੰਜਾਬ ਐਂਡ ਸਿੰਧ ਬੈਂਕ ਹਾਕੀ ਟੀਮ ਵਿੱਚ ਕੋਚ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਸਾਲ 2008 ਪੰਜਾਬ ਖੇਡ ਵਿਭਾਗ ਵਿੱਚ ਕੋਚ ਦੀ ਭੂਮਿਕਾ ਵਿੱਚ ਰਹੇ। ਉਹ ਇਸ ਸਮੇਂ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਅਤੇ ਰਾਊਂਡ ਗਲਾਸ ਹਾਕੀ ਅਕੈਡਮੀ ਦੀ ਹਾਕੀ ਟੀਮ ਦੇ ਸੀਨੀਅਰ ਕੋਚ ਦੀ ਭੂਮਿਕਾ ਵਿੱਚ ਨਜ਼ਰ ਆ ਰਿਹਾ ਸੀ।

ਵਰਿੰਦਰ ਸਿੰਘ ਜਲੰਧਰ ਦੇ ਪਿੰਡ ਧਨੋਵਾਲੀ ਦਾ ਰਹਿਣ ਵਾਲਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ 3.30 ਵਜੇ ਧਨੋਵਾਲੀ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਓਲੰਪੀਅਨ ਵਰਿੰਦਰ ਸਿੰਘ ਦੇ ਨਾਂ ਕਈ ਮੈਡਲ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.