ਹੁਣੇ ਹੁਣੇ ਇੱਥੇ ਧਰਨੇ ਚ’ ਆਏ ਕਿਸਾਨ ਨੇ ਸਾੜਿਆ ਟਰੈਕਟਰ ਤੇ ਮੋਦੀ ਨੂੰ ਦਿੱਤੀ ਇਹ ਵੱਡੀ ਚੇਤਾਵਨੀਂ-ਦੇਖੋ ਪੂਰੀ ਖ਼ਬਰ

ਬਰਨਾਲਾ ‘ਚ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿਚ 3 ਘੰਟਿਆਂ ਲਈ ਬਠਿੰਡਾ-ਚੰਡੀਗੜ੍ਹ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਇਕ ਅਕਾਲੀ ਆਗੂ ਦਵਿੰਦਰ ਸਿੰਘ ਬਿਹਲਾ ਨੇ ਬਿੱਲਾਂ ਦੇ ਵਿਰੋਧ ਵਿਚ ਆਪਣੇ ਟ੍ਰੈਕਟਰ ਨੂੰ ਅੱਗ ਲਗਾ ਦਿੱਤੀ ਅਤੇ ਬਿੱਲ ਵਾਪਸ ਨਾ ਲੈਣ ਦੀ ਸੂਰਤ ਵਿਚ ਖੁਦ ਨੂੰ ਪ੍ਰਧਾਨ ਮੰਤਰੀ ਆਵਾਸ ਦੇ ਸਾਹਮਣੇ ਅੱਗ ਲਗਾਉਣ ਦੀ ਚਿਤਾਵਨੀ ਦਿੱਤੀ ਹੈ।

ਇਸ ਦੌਰਾਨ ਆਪਣੇ ਟ੍ਰੈਕਟਰ ਨੂੰ ਅੱਗ ਲਗਾਉਣ ਵਾਲੇ ਅਕਾਲੀ ਨੇਤਾ ਦਵਿੰਦਰ ਬਿਹਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਿਹੜੇ ਖੇਤੀ ਬਿੱਲ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਕੀਤੇ ਗਏ ਹਨ, ਉਹ ਪੂਰੀ ਤਰ੍ਹਾਂ ਕਿਸਾਨਾਂ ਦੇ ਖ਼ਿਲਾਫ਼ ਹਨ ਅਤੇ ਅਕਾਲੀ ਦਲ ਇਨ੍ਹਾਂ ਬਿੱਲਾਂ ਦੇ ਵਿਰੋਧ ਵਿਚ ਅੱਜ ਧਰਨੇ ‘ਤੇ ਬੈਠਾ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਵੀ ਦੇ ਦਿੱਤਾ ਹੈ।ਉਨ੍ਹਾਂ ਕਿਹਾ ਕਿ ਟ੍ਰੈਕਟਰ ਕਿਸਾਨ ਦੇ ਪੁੱਤ ਵਾਂਗ ਹੁੰਦਾ ਹੈ ਅਤੇ ਉਸ ਨੇ ਅੱਜ ਦੁਖੀ ਮਨ ਨਾਲ ਆਪਣੇ ਟ੍ਰੈਕਟਰ ਨੂੰ ਅੱਗ ਦੇ ਹਵਾਲੇ ਕੀਤਾ ਹੈ।

ਬਿਹਲਾ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਜੇ ਇਹ ਬਿੱਲ ਵਾਪਸ ਨਾ ਲਏ ਤਾਂ ਉਹ ਪ੍ਰਧਾਨ ਮੰਤਰੀ ਆਵਾਸ ਦੇ ਸਾਹਮਣੇ ਆਪਣੇ ਆਪ ਨੂੰ ਅੱਗ ਲਗਾ ਲਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *