ਹੁਣੇ ਹੁਣੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 2020-21 ਸੈਸ਼ਨ ਦੀ ਤੀਜੀ ਤਿਮਾਹੀ ਲਈ ਮੈਟ੍ਰਿਕ ਪੱਧਰੀ ਵਾਧੂ ਵਿਸ਼ੇ ਦੀ ਪ੍ਰੀਖਿਆ ਲਈ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਸਿੱਖਿਆ ਬੋਰਡ ਦੇ ਬੁਲਾਰੇ ਵੱਲੋਂ ਦਿੱਤੀ ਗਈ। ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 2020-21 ਦੀ ਤੀਜੀ ਤਿਮਾਹੀ ਦੌਰਾਨ ਲਈ ਜਾਣ ਵਾਲੀ ਵਾਧੂ ਵਿਸ਼ਾ ਪੰਜਾਬੀ ਪ੍ਰੀਖਿਆ 29 ਅਤੇ 30 ਅਕਤੂਬਰ ਨੂੰ ਲਈ ਜਾਵੇਗੀ।

ਇਸ ਪ੍ਰੀਖਿਆ ਵਿਚ ਦੋ ਪ੍ਰੀਖਿਆਵਾਂ ਪੰਜਾਬੀ ਪੇਪਰ ਏ ਅਤੇ ਪੰਜਾਬੀ ਪੇਪਰ ਬੀ ਲਈਆਂ ਜਾਣਗੀਆਂ। ਇਸ ਦੌਰਾਨ ਪੰਜਾਬੀ ਪੇਪਰ ਏ ਦੀ ਪ੍ਰੀਖਿਆ 29 ਅਕਤੂਬਰ ਅਤੇ ਪੰਜਾਬੀ ਪੇਪਰ ਬੀ ਦੀ ਪ੍ਰੀਖਿਆ 30 ਅਕਤੂਬਰ ਨੂੰ ਹੋਵੇਗੀ। ਪ੍ਰੀਖਿਆ ਸਬੰਧੀ ਫਾਰਮ ਸਕੂਲ ਸਿੱਖਿਆ ਦੀ ਵੈੱਬਸਾਈਟ www.pseb.ac.in ‘ਤੇ ਪਹਿਲੀ ਅਕਤੂਬਰ ਤੋਂ ਉਪਲਬਧ ਕਰਵਾਏ ਜਾਣਗੇ।

ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਸਿੰਗਲ ਵਿੰਡੋ ਵਿਖੇ ਪ੍ਰੀਖਿਆ ਫਰਾਮ 19 ਅਕਤੂਬਰ ਤੱਕ ਪ੍ਰਾਪਤ ਕੀਤੇ ਜਾਣਗੇ। ਬੁਲਾਰੇ ਨੇ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਇਸ ਪ੍ਰੀਖਿਆ ਲਈ ਰੋਲ ਨੰਬਰ ਪਹਿਲਾਂ ਵਾਂਗ ਹੀ ਆਨ-ਲਾਈਨ ਜਾਰੀ ਕੀਤੇ ਜਾਣਗੇ। ਵਿਦਿਆਰਥੀਆਂ ਦੇ ਰੋਲ ਨੰਬਰ 26 ਅਕਤੂਬਰ ਤੋਂ ਬੋਰਡ ਦੀ ਵੈੱਬ ਸਾਈਟ www.pseb.ac.in ‘ਤੇ ਉਪਲਬਧ ਹੋਣਗੇ।

ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਨੂੰ ਹਿਦਾਇਤ ਦਿੱਤੀ ਗਈ ਕਿ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਉਹ ਮੈਟ੍ਰਿਕ ਪਾਸ ਦੇ ਅਸਲ ਸਰਟੀਫ਼ਿਕੇਟ, ਫ਼ੋਟੋ, ਪਛਾਣ ਪੱਤਰ ਅਤੇ ਉਹਨਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਨਾਲ ਲੈ ਕੇ ਆਉਣ। ਹੋਰ ਵਧੇਰੇ ਜਾਣਕਾਰੀ ਲਈ ਵਿਦਿਆਰਥੀ ਸਕੂਲ ਸਿੱਖਿਆ ਬੋਰਡ ਦੀ ਵੈੱਬ ਸਾਈਟ www.pseb.ac.in ‘ਤੇ ਵੀ ਜਾ ਸਕਦੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *