ਹੁਣੇ ਹੁਣੇ ਅਨਲੌਕ 5.0 ਤਹਿਤ ਕੈਪਟਨ ਨੇ ਇਹ ਚੀਜ਼ਾਂ ਖੋਲਣ ਬਾਰੇ ਲਿਆ ਇਹ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਭਾਵੇਂ ਅਜੇ ਵੀ ਰੋਜ਼ਾਨਾ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆ ਰਹੇ ਹਨ ਤੇ ਇਸ ਜਾਨਲੇਵਾ ਵਾਇਰਸ ਕਾਰਨ ਮੌਤਾਂ ਵੀ ਹੋ ਰਹੀਆਂ ਹਨ। ਇਸ ਦੇ ਬਾਵਜੂਦ ਅਨਲੌਕ-5 ਤਹਿਤ ਪੰਜਾਬ ਵਿਚ ਰਾਤ ਦਾ ਕਰਫਿਊ ਹਟਾ ਦਿੱਤਾ ਗਿਆ ਹੈ ਪਰ ਮਾਸਕ ਪਹਿਣਨ ਦੇ ਨਾਲ-ਨਾਲ ਹੋਰ ਨੇਮਾਂ ਦੀ ਪਾਲਣਾ ਨੂੰ ਸਖਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਫੈਸਲੇ ਮੁਤਾਬਕ ਹੁਣ ਜਿੱਥੇ ਰਾਤ ਦਾ ਕਰਫਿਊ ਹਟਾ ਦਿੱਤਾ ਗਿਆ ਉੱਥੇ ਹੀ ਐਤਵਾਰ ਦਾ ਲੌਕਡਾਊਨ ਵੀ ਖਤਮ ਕਰ ਦਿੱਤਾ ਗਿਆ ਹੈ। ਯਾਨੀ ਹੁਣ ਆਉਣ ਜਾਣ ਲਈ ਹਾਲਾਤ ਪਹਿਲਾਂ ਵਾਂਗ ਹੋ ਗਏ ਹਨ।

ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਵਿਆਹ ਸਮਾਗਮਾਂ ਤੇ ਮਰਗ ਦੇ ਇਕੱਠ ‘ਤੇ 100 ਬੰਦਿਆਂ ਦੇ ਇਕੱਠ ਨੂੰ ਮਨਜ਼ੂਰੀ ਦੇ ਦਿੱਤੀ ਹੈ।ਸਿੱਖਿਆ ਅਦਾਰੇ ਖੋਲ੍ਹਣ ਦਾ ਫੈਸਲਾ 15 ਅਕਤੂਬਰ ਤੋਂ ਬਾਅਦ ਲਿਆ ਜਾਏਗਾ। ਕੇਂਦਰ ਸਰਕਾਰ ਨੇ ਅਨਲੌਕ 5 ਦੀਆਂ ਨਵੀਆਂ ਹਦਾਇਤਾਂ ‘ਚ ਸਕੂਲ ਖੋਲ੍ਹਣ ਦਾ ਫੈਸਲਾ ਸੂਬਾ ਸਰਕਾਰਾਂ ‘ਤੇ ਛੱਡ ਦਿੱਤਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *