ਹੁਣੇ ਹੁਣੇ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਬਾਰੇ ਆਈ ਇਹ ਵੱਡੀ ਖਬਰ-ਦੇਖੋ ਪੂਰੀ ਖ਼ਬਰ

ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਜਲਦੀ ਹੀ ਕਾਂਗਰਸ ਵਿਚ ਵੱਡੀ ਜ਼ਿੰਮੇਵਾਰੀ ਮਿਲਣ ਵਾਲੀ ਹੈ। ਸੂਤਰਾਂ ਮੁਤਾਬਕ ਪਾਰਟੀ ਸਿੱਧੂ ਨੂੰ ਉਪ ਮੁੱਖ ਮੰਤਰੀ ਜਾਂ ਸੂਬਾ ਪ੍ਰਧਾਨ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ।ਸਿੱਧੂ ਨੂੰ ਮੰਤਰੀ ਮੰਡਲ ਵਿੱਚ ਵਾਪਸ ਲਿਆਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

ਨਿਊਜ਼ 18 ਉਤੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਸੀ ਕਿ ਸਿੱਧੂ ਨੂੰ ਅਹਿਮ ਜਿੰਮੇਵਾਰੀ ਮਿਲੇਗੀ। ਸਿੱਧੂ ਕਾਂਗਰਸ ਦਾ ਭਵਿੱਖ ਹਨ। ਰਾਹੁਲ ਗਾਂਧੀ ਕੱਲ੍ਹ ਪੰਜਾਬ ਆ ਰਹੇ ਹਨ, ਇਸ ਲਈ ਰਾਹੁਲ ਗਾਂਧੀ ਤੇ ਰਾਵਤ ਦੀ ਕੋਸ਼ਿਸ਼ ਹੈ ਕਿ ਸਿੱਧੂ-ਕੈਪਟਨ ਦੀਆਂ ਦੂਰੀਆਂ ਖਤਮ ਹੋਣ।


ਦੱਸ ਦਈਏ ਕਿ ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਨਾਲ ਬੀਤੇ ਦਿਨ ਮੀਟਿੰਗ ਪਿੱਛੋਂ ਦਾਅਵਾ ਕੀਤਾ ਕਿ ਸ੍ਰੀ ਸਿੱਧੂ, ਰਾਹੁਲ ਗਾਂਧੀ ਨਾਲ ਕਿਸਾਨ ਅੰਦੋਲਨ ’ਚ ਹਿੱਸਾ ਲੈਣਗੇ। ਸ੍ਰੀ ਰਾਵਤ ਨੇ ਦਾਅਵਾ ਕੀਤਾ ਕਿ ਸ੍ਰੀ ਸਿੱਧੂ ਨਾਲ ਸਦਭਾਵਨਾਵਾ ਵਾਲੇ ਮਾਹੌਲ ਵਿੱਚ ਚੰਗੀ ਗੱਲਬਾਤ ਹੋਈ ਹੈ। ਉਹ ਸਾਡੇ ਭਰਾ ਹਨ ਅਤੇ ਰਾਜਨੀਤੀ ਤੇ ਮਾਨਵਤਾ ਦੇ ਪੁਜਾਰੀ ਹਨ।

ਉਨ੍ਹਾਂ ਆਖਿਆ ਕਿ ਉਹ ਰਾਹੁਲ ਗਾਂਧੀ ਨਾਲ ਕਿਸਾਨ ਅੰਦੋਲਨ ਵਿੱਚ ਡਟੇ ਨਜ਼ਰ ਆਉਣਗੇ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਲਈ ਤਿੰਨ ਦਿਨਾਂ ਪੰਜਾਬ ਦੌਰੇ ’ਤੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਲੜਾਈ ਨੂੰ ਅਗਾਂਹ ਲੈ ਕੇ ਜਾਵੇਗੀ ਅਤੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾਇਆ ਜਾਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | news source: news18punjab

Leave a Reply

Your email address will not be published. Required fields are marked *