ਹੁਣੇ ਹੁਣੇ ਸੰਗਰੂਰ ਰੈਲੀ ਚ’ ਕੈਪਟਨ ਸਾਬ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਕੇਂਦਰ ਦੇ ਕਿਸਾਨੀ ਕਾਨੂੰਨਾਂ ਖ਼ਿਲਾਫ਼ ਤਿੰਨ ਦਿਨਾਂ ਦੌਰੇ ‘ਤੇ ਪੰਜਾਬ ਆਏ ਰਾਹੁਲ ਗਾਂਧੀ ਦੀ ਸੰਗਰੂਰ ‘ਚ ਰੈਲੀ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਉਨ੍ਹਾਂ ਦੀ ਲੜਾਈ ਉਦੋਂ ਤਕ ਜਾਰੀ ਰਹੇਗੀ ਜਦੋਂ ਤਕ ਇਨ੍ਹਾਂ ‘ਚ ਐੱਮ. ਐੱਸ. ਪੀ. ਅਤੇ ਐੱਫ. ਸੀ. ਆਈ. ਦੀ ਹੋਂਦ ਬਰਕਰਾਰ ਰੱਖਣ ਦੀ ਲਿਖਤੀ ਰੂਪ ਵਿਚ ਗਾਰੰਟੀ ਨਹੀਂ ਦਿੱਤੀ ਜਾਂਦੀ।

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੁਪਰੀਮ ਕੋਰਟ ਵਿਚ ਵੀ ਜਾਣਾ ਪਿਆ ਤਾਂ ਉਹ ਉਥੇ ਵੀ ਜਾਣਗੇ, ਜੇਕਰ ਉਨ੍ਹਾਂ ਨੂੰ ਵਿਧਾਨ ਸਭਾ ਦਾ ਖਾਸ ਸੈਸ਼ਨ ਵੀ ਬੁਲਾਉਣਾ ਪਿਆ ਤਾਂ ਉਹ ਵੀ ਬੁਲਾਉਣਗੇ ਪਰ ਇਸ ਕਾਲੇ ਕਾਨੂੰਨ ਨੂੰ ਰੱਦ ਕਰਵਾ ਕੇ ਰਹਿਣਗੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ ਜਿਸ ਨੂੰ ਉਹ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ। ਕੈਪਟਨ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਹਰ ਕਦਮ ਚੁੱਕਣ ਲਈ ਤਿਆਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਇਨ੍ਹਾਂ ਘਾਤਕ ਕਾਨੂੰਨਾਂ ਰਾਹੀਂ ਕਿਸਾਨੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਬਦਲ ਕੇ ਹੀ ਦਮ ਲੈਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |