ਖੇਤੀ ਕਾਨੂੰਨਾਂ ਖਿਲਾਫ਼ ਅੱਕੇ ਕਿਸਾਨਾਂ ਨੇ ਕਰ ਦਿੱਤਾ ਇਹ ਵੱਡਾ ਕੰਮ-ਦੇਖੋ ਪੂਰੀ ਖ਼ਬਰ

ਪੰਜਾਬ ਸਮੇਤ ਦੇਸ ਭਰ ਵਿਚ ਖੇਤੀ ਕਾਨੂੰਨ ਨੂੰ ਲੈ ਕੇ ਪ੍ਰਦਰਸ਼ਨ ਹੋ ਰਹੇ ਹਨ। ਪੰਜਾਬ ਭਰ ਵਿਚ ਰੇਲਾਂ ਰੋਕੋ ਅੰਦੋਲਨ ਚਲਾਇਆ ਜਾ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕਿਸਾਨਾਂ ਨੇ ਹੁਣ ਪ੍ਰਦਰਸ਼ਨ ਦੇ ਨਾਲ ਨਾਲ ਖੇਤੀ ਕਾਨੂੰਨ ਦੇ ਖਿਲਾਫ ਕਿਸਾਨ ਸੰਗਠਨ ਸੁਪਰੀਮ ਕੋਰਟ ਪਹੁੰਚ ਚੁੱਕੇ ਹਨ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਾਲ ਹੋਰ ਕਈ ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵੱਲ ਰੱਖ ਕੀਤਾ ਹੈ। ਖੇਤੀ ਕਾਨੂੰਨ ਦੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਕਿ ਇਸ ਕਾਨੂੰਨ ਨੂੰ ਰੱਦ ਕੀਤਾ ਜਾਵੇ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬੁਲਾਰੇ ਨੇ ਦੱਸਿਆ ਹੈ ਕਿ ਕਿਸਾਨ ਵਿਰੋਧੀ ਕਾਨੂੰਨ ਦੇ ਵਿਰੁੱਧ ਅਸੀਂ ਲੜਾਈ ਲੜਦੇ ਆਏ ਹਾਂ ਅਤੇ ਸਰਕਾਰ ਨੂੰ ਆਪਣੇ ਮੰਗ ਪੱਤਰ ਦਿੱਤਾ ਹੈ। ਇਸ ਤੋਂ ਬਾਅਦ ਅਸੀ ਸੜਕਾਂ ਜਾਮ ਕੀਤੀਆ ਅਤੇ ਰੇਲ ਰੁਕੋ ਅੰਦੋਲਨ ਚਲਾ ਰਹੇ ਹਾਂ।

ਹੁਣ ਅਸੀ ਸੁਪਰੀਮ ਕੋਰਟ ਦਾ ਰੁੱਖ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ ਕਿ ਸਰਕਾਰ ਦੁਆਰਾ ਬਣਾਏ ਗਏ ਕਾਨੂੰਨ ਨੂੰ ਰੱਦ ਕੀਤਾ ਜਾਵੇ। ਬੁਲਾਰੇ ਨੇ ਦੱਸਿਆ ਹੈ ਕਿ ਬਿੱਲ ਬਣਾਉਣ ਲੱਗੇ ਕਿਸਾਨਾਂ ਤੋਂ ਕੋਈ ਸਲਾਹ ਨਹੀ ਲਈ ਗਈ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |