ਪੰਜਾਬ ਚ’ ਮੁੜ ਤੋਂ ਸਕੂਲ ਖੋਲਣ ਦਾ ਐਲਾਨ,ਜ਼ਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼ ਹੋਜੋ ਤਿਆਰ-ਦੇਖੋ ਪੂਰੀ ਖ਼ਬਰ

ਕੋਰੋਨਾ ਲਾਗ ਦੀ ਬੀਮਾਰੀ ਕਾਰਨ ਕਈ ਮਹੀਨਿਆਂ ਤੋਂ ਬੰਦ ਪਏ ਸੂਬੇ ਦੇ ਸਕੂਲ ਮੁੜ ਖੁੱਲ੍ਹਣ ਜਾ ਰਹੇ ਹਨ। ਇਸ ਦੇ ਤਹਿਤ ਸਕੱਤਰ ਸਕੂਲ ਸਿੱਖਿਆ ਵੱਲੋਂ ਐਡੀਸ਼ਨਲ ਚੀਫ ਸੈਕਟਰੀ ਗ੍ਰਹਿ ਮਾਮਲੇ ਤੇ ਨਿਆਂ ਨੂੰ ਲਿਖੇ ਪੱਤਰ ‘ਚ ਦੱਸਿਆ ਗਿਆ ਹੈ ਕਿ ਸੂਬੇ ‘ਚ ਸਿਰਫ 3 ਘੰਟਿਆਂ ਲਈ ਸਕੂਲ ਖੋਲ੍ਹੇ ਜਾ ਰਹੇ ਹਨ ਅਤੇ ਜੇਕਰ ਵਿਦਿਆਰਥੀ ਜ਼ਿਆਦਾ ਹੋਣਗੇ ਤਾਂ ਵਧੇਰੇ ਅਧਿਆਪਕ ਬੁਲਾ ਕੇ 2 ਸ਼ਿਫਟਾਂ ‘ਚ ਸਕੂਲ ਖੋਲ੍ਹੇ ਜਾ ਸਕਣਗੇ।

ਪੱਤਰ ‘ਚ ਇਹ ਵੀ ਦੱਸਿਆ ਗਿਆ ਕਿ ਵਿਦਿਆਰਥੀਆਂ ਨੂੰ ਇਕ ਬੈਂਚ ‘ਤੇ ਬੈਠਣ ਦੀ ਮਨਜ਼ੂਰੀ ਨਹੀਂ ਹੋਵੇਗੀ ਅਤੇ ਇਕ ਸੈਕਸ਼ਨ ‘ਚ 20 ਤੋਂ ਜ਼ਿਆਦਾ ਵਿਦਿਆਰਥੀ ਨਹੀਂ ਹੋਣਗੇ। ਇਸ ਤੋਂ ਇਲਾਵਾ ਸਿਹਤ ਮਹਿਕਮੇ ਵੱਲੋਂ ਸਮਾਜਿਕ ਦੂਰੀ, ਸੈਨੇਟਾਈਜ਼ਰ ਦੀ ਵਰਤੋਂ ਅਤੇ ਸਕੂਲਾਂ ਦੀ ਸੈਨੇਟਾਈਜ਼ੇਸ਼ਨ ਕੀਤੀ ਜਾਵੇਗੀ।

ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਅਨਲਾਕ 5.0 ਤਹਿਤ ਸਿੱਖਿਆ ਮੰਤਰਾਲਾ ਨੇ ਸਕੂਲ ਅਤੇ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹੁਕਮਾਂ ਮੁਤਾਬਕ 15 ਅਕਤੂਬਰ ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰ ਸਕੂਲ, ਕਾਲਜ ਅਤੇ ਐਜੂਕੇਸ਼ਨ ਸੰਸਥਾਵਾਂ ਖੁੱਲ੍ਹ ਸਕਣਗੀਆਂ ਪਰ ਇਸ ‘ਤੇ ਆਖ਼ਰੀ ਫ਼ੈਸਲਾ ਸੂਬਾ ਸਰਕਾਰ ਵਲੋਂ ਲੈਣ ਲਈ ਕਿਹਾ ਗਿਆ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *