ਰੇਲਾਂ ਦੇ ਨਾਲ-ਨਾਲ ਕਿਸਾਨਾਂ ਨੇ ਪੰਜਾਬ ਚ’ ਇਹ ਚੀਜ਼ ਰੋਕਣ ਦਾ ਵੀ ਕਰ ਦਿੱਤਾ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ 15 ਅਕਤੂਬਰ ਤਕ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਸ਼ੁੱਕਰਵਾਰ ਯਾਨੀ ਅੱਜ ਰੇਲ ਗੱਡੀਆਂ ਦੇ ਨਾਲ-ਨਾਲ ਸੜਕੀ ਆਵਾਜਾਈ ਵੀ ਠੱਪ ਕੀਤੀ ਜਾਵੇਗੀ।

ਬੀਤੇ ਦਿਨ ਉਪ ਮੁੱਖ ਮੰਤਰੀ ਦੁਸ਼ਯੰਤ ਚੋਟਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਸ ਦੇ ਵਿਰੋਧ ਵਿਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਦੋ ਘੰਟੇ ਦੁਪਹਿਰ ਕਰੀਬ 12 ਤੋਂ ਦੋ ਵਜੇ ਤਕ ਅੰਤਰਰਾਸ਼ਟਰੀ ਤੇ ਰਾਜ ਮਾਰਗਾਂ ‘ਤੇ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜੇਕਰ 15 ਅਕਤੂਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਕਾਨੂੰਨ ਰੱਦ ਕਰਨ ਦਾ ਫੈਸਲਾ ਨਾ ਕੀਤਾ ਤਾਂ ਬੀਜੇਪੀ ਵਾਂਗ ਕਾਂਗਰਸ ਦਾ ਵੀ ਬਾਈਕਾਟ ਕੀਤਾ ਜਾਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *