ਕਿਸਾਨਾਂ ਨੇ ਪੰਜਾਬ ਚ’ ਕੀਤਾ ਚੱਕਾ ਜਾਮ,ਅੱਜ ਇਹਨਾਂ ਰੂਟਾਂ ਤੇ ਜਾਣ ਵਾਲੇ ਹੋਜੋ ਸਾਵਧਾਨ,ਦੇਖੋ ਪੂਰੀ ਖ਼ਬਰ

ਜੇਕਰ ਤੁਸੀਂ ਵੀ ਜਲੰਧਰ-ਪਠਾਨਕੋਟ ਹਾਈਵੇ ਵੱਲ ਜਾ ਰਹੇ ਹੋ ਤਾਂ ਤੁਹਾਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਕਿਸਾਨਾਂ ਵਲੋਂ ਇਸ ਹਾਈਵੇ ਨੂੰ ਅੱਜ ਜਾਮ ਕਰ ਦਿੱਤਾ ਗਿਆ ਹੈ। ਦਰਅਸਲ, ਖੇਤੀ ਕਾਨੂੰਨ ਖ਼ਿਲਾਫ਼ ਕਿਸਾਨਾਂ ਵਲੋਂ ਅੱਜ ਦੋ ਘੰਟੇ ਲਈ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।

ਇਸ ਦੇ ਚਲਦਿਆਂ ਜਲੰਧਰ-ਪਠਾਨਕੋਟ ਹਾਈਵੇ ਨੂੰ ਵੀ ਜਾਮ ਕੀਤਾ ਗਿਆ ਹੈ।ਇਸ ਤੋਂ ਇਲਾਵਾ ਕਿਸਾਨੀ ਮੰਗਾ ਦੇ ਨਾਲ-ਨਾਲ ਹਾਥਰਸ ‘ਚ ਹੋਏ ਜਬਰ-ਜ਼ਿਨਾਹ ਦੇ ਮਾਮਲੇ ਦਾ ਵੀ ਵਿਰੋਧ ਕੀਤਾ ਜਾ ਰਿਹ ਹੈ।

ਇਸ ਦੇ ਚੱਲਦਿਆਂ ਦੁਪਹਿਰ 12 ਵਜੇ ਤੋਂ ਲੈ ਕੇ 2ਵਜੇ ਤੱਕ ਹਾਈਵੇ ਨੂੰ ਜਾਮ ਕਰਕੇ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸਦੇ ਨਾਲ ਹੀ ਅੱਜ ਦੋਆਬਾ ਕਿਸਾਨ ਕਮੇਟੀ ਦੇ ਕਿਸਾਨਾਂ ਦਾ ਧਰਨਾਂ 5ਵੇਂ ਦਿਨ ਵੀ ਜਾਰੀ ਰਿਹਾ ਅਤੇ ਵਾਹਨ ਬਿਨਾਂ ਟੋਲ ਦਿੱਤੇ ਲੰਘਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |