ਕੇਜਰੀਵਾਲ ਅੱਜ ਪੰਜਾਬ ਦੇ ਏਸ ਜ਼ਿਲ੍ਹੇ ਚ’ ਕਰਨ ਜਾ ਰਹੇ ਹਨ ਇਹ ਵੱਡਾ ਕੰਮ-ਦੇਖੋ ਪੂਰੀ ਖ਼ਬਰ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਨੂੰ ਸੰਬੋਧਨ ਕਰਨਗੇ। ਆਮ ਆਦਮੀ ਪਾਰਟੀ ਦੇ ਮੁਤਾਬਕ ਇਹ ਮਹਾਪੰਚਾਇਤ ਜ਼ਿਲ੍ਹਾ ਮੋਗੇ ਦੇ ਬਾਘਾ ਪੁਰਾਣਾ ਦੀ ਅਨਾਜ ਮੰਡੀ ਵਿੱਚ ਹੋਏਗੀ। ਮੁੱਖ ਮੰਤਰੀ ਕੇਜਰੀਵਾਲ ਕਰੀਬ 2 ਵਜੇ ਇਸ ਮਹਾਪੰਚਾਇਤ ਵਿੱਚ ਹਿੱਸਾ ਲੈਣਗੇ ਤੇ ਕਿਸਾਨਾਂ ਨਾਲ ਰੂ-ਬ-ਰੂ ਹੋਣਗੇ।

ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਮੇਰਠ ਵਿੱਚ ਸੰਬੋਧਨ ਕਰ ਚੁੱਕੇ ਹਨ। ਅੱਜ ਮੋਗਾ ਵਿੱਚ ਮਹਾਪੰਚਾਇਤ ਮਗਰੋਂ ਕੇਜਰੀਵਾਲ 4 ਅਪ੍ਰੈਲ ਨੂੰ ਹਰਿਆਣਾ ਦੇ ਜੀਂਦ ਵਿੱਚ ਸਥਿਤ ਹੁੱਡਾ ਮੈਦਾਨ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਨੂੰ ਵੀ ਸੰਬੋਧਨ ਕਰਨ ਲਈ ਪਹੁੰਚਣਗੇ।

ਆਪ ਦਾ ਆਰੋਪ ਹੈ ਕਿ ਕਿਸਾਨ ਜੋ ਅੱਜ ਦਿੱਲੀ ਦੀਆਂ ਬਰੂਹਾਂ ਤੇ ਅੰਦੋਲਨ ਕਰ ਰਹੇ ਹਨ, ਉਸ ਪਿੱਛੇ ਕੇਂਦਰ ਦੀ ਭਾਜਪਾ, ਪੰਜਾਬ ਕਾਂਗਰਸ ਅਤੇ ਅਕਾਲੀ ਦਲ ਦਾ ਹੱਥ ਹੈ।ਉਨ੍ਹਾਂ ਕੈਪਟਨ ਸਿਰ ਇਹ ਵੀ ਦੋਸ਼ ਮੜੇ ਹਨ ਕਿ ਕੈਪਟਨ ਹੀ ਇਸ ਮੁੱਦੇ ਦਾ ਹੱਲ ਨਹੀਂ ਕਰਨਾ ਚਾਹੁੰਦੇ ਅਤੇ ਅਕਾਲੀ ਦਲ ਦਾ ਇਸ ਕਾਨੂੰਨ ਨੂੰ ਬਣਾਉਣ ਦੀ ਪ੍ਰੀਕਿਰਆ ਵਿੱਚ ਸ਼ੁਰੂ ਤੋਂ ਹੀ ਸ਼ਾਮਲ ਹੈ।

 

Leave a Reply

Your email address will not be published. Required fields are marked *