ਕਾਂਗਰਸ ਨੇ ਨਵਜੋਤ ਸਿੱਧੂ ਨੂੰ ਦਿੱਤਾ ਇੱਕ ਹੋਰ ਵੱਡਾ ਝੱਟਕਾ-ਦੇਖੋ ਪੂਰੀ ਖ਼ਬਰ

ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਕਾਂਗਰਸ ਵੱਲੋਂ ਇਕ ਹੋਰ ਝਟਕਾ ਲੱਗਾ ਹੈ। ਦਰਅਸਲ ਸਿੱਧੂ ਨੂੰ ਬਿਹਾਰ ਵਿਧਾਨ ਸਭਾ ਚੋਣਾਂ ‘ਚ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚੋਂ ‘ਆਊਟ’ ਕਰ ਦਿੱਤਾ ਗਿਆ ਹੈ। ਬਿਹਾਰ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਇਸ ਸੂਚੀ ‘ਚ 30 ਸਟਾਰ ਪ੍ਰਚਾਰਕਾਂ ‘ਚੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 11ਵੇਂ ਸਥਾਨ ‘ਤੇ ਹਨ। ਦੂਜੇ ਪਾਸੇ ਨਵਜੋਤ ਸਿੱਧੂ ਦਾ ਇਸ ਸੂਚੀ ‘ਚ ਨਾਂਅ ਨਹੀਂ ਹੈ। ਹਾਲਾਂਕਿ ਲੋਕ ਸਭਾ ਚੋਣਾਂ ਦੌਰਾਨ ਨਵਜੋਤ ਸਿੱਧੂ ਨੇ ਬਿਹਾਰ ‘ਚ ਪ੍ਰਚਾਰ ਕੀਤਾ ਸੀ। ਸਿੱਧੂ ਨੂੰ ਬਿਹਾਰ ‘ਚ ਪ੍ਰਚਾਰ ਲਈ ਨਾ ਗਿਣਿਆ ਜਾਣ ਪਿੱਛੇ ਇਕ ਕਾਰਨ ਇਹ ਹੈ ਕਿ ਜਿਵੇਂ ਮੋਗਾ ‘ਚ ਰਾਹੁਲ ਗਾਂਧੀ ਦੀ ਟ੍ਰੈਕਟਰ ਰੈਲੀ ਦੌਰਾਨ ਉਨ੍ਹਾਂ ਆਪਣੀ ਹੀ ਸਰਕਾਰ ‘ਤੇ ਸਵਾਲ ਚੁੱਕੇ ਸਨ।

ਦੂਜਾ ਕਾਰਨ 2019 ‘ਚ ਲੋਕ ਸਭਾ ਚੋਣਾਂ ‘ਚ ਪ੍ਰਚਾਰ ਦੌਰਾਨ ਸਿੱਧੂ ਨੇ ਕਟਿਹਾਰ ‘ਚ ਵਿਵਾਦਤ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ ਸਿੱਧੂ ‘ਤੇ ਕੇਸ ਦਰਜ ਹੋਇਆ ਸੀ। ਇਸ ਸਬੰਧੀ ਬਿਹਾਰ ਪੁਲਿਸ ਸਿੱਧੂ ਨੂੰ ਸੰਮਨ ਦੇਣ ਉਨ੍ਹਾਂ ਦੇ ਘਰ ਅੰਮ੍ਰਿਤਸਰ ਵੀ ਪਹੁੰਚੀ ਸੀ। ਇਸ ਲਈ ਕਾਂਗਰਸ ਨੇ ਸਿੱਧੂ ਨੂੰ ਬਿਹਾਰ ਤੋਂ ਲਾਂਭੇ ਰੱਖਣ ਦਾ ਫੈਸਲਾ ਲਿਆ ਹੋ ਸਕਦਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *