ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਭੇਜਿਆ ਇਹ ਪੱਤਰ-ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਵਿਰੁੱਧ ਡਟੀਆਂ 31 ਕਿਸਾਨ ਜਥੇਬੰਦੀਆਂ ਨੂੰ ਹੁਣ ਕੇਂਦਰ ਸਰਕਾਰ ਵਲੋਂ ਨਵੇਂ ਸਿਰੇ ਤੋਂ ਗੱਲਬਾਤ ਦਾ ਸੱਦਾ ਦਿੱਤਾ ਹੈ। ਇਹ ਸੱਦਾ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸੱਕਤਰ ਸੰਜੇ ਅੱਗਰਵਾਲ ਵਲੋਂ ਭੇਜਿਆ ਗਿਆ ਹੈ। ਇਹ ਪੱਤਰ ਪੰਜਾਬ ਦੀਆਂ ਸਾਰੀਆਂ 31 ਜਥੇਬੰਦੀਆਂ ਨੂੰ ਭੇਜਿਆ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ 6 ਅਕਤੂਬਰ ਨੂੰ ਵੀ ਕਿਸਾਨ ਧਿਰਾਂ ਨੂੰ ਗੱਲਬਾਤ ਲਈ ਅਜਿਹਾ ਸੱਦਾ ਆਇਆ ਸੀ, ਜਿਸ ਨੂੰ ਜਥੇਬੰਦੀਆਂ ਨੇ ਠੁਕਰਾ ਦਿੱਤਾ ਗਿਆ ਸੀ । ਹੁਣ ਜਿਹੜਾ ਨਵੇਂ ਸਿਰੇ ਤੋਂ ਪੱਤਰ ਆਇਆ ਹੈ, ਉਹ ਕੇਂਦਰੀ ਅਧਿਕਾਰੀ‌ ਦੀ ਸਰਕਾਰੀ ਲੈਟਰਪੈਡ ਉਪਰ ਹੈ।

ਇਸ ਪੱਤਰ ਸਬੰਧੀ ਫੈਸਲਾ ਜਥੇਬੰਦੀਆਂ ਵਲੋਂ 13 ਅਕਤੂਬਰ ਨੂੰ ਜਲੰਧਰ ਵਿਖੇ ਬਲਾਈ ਗਈ ਮੀਟਿੰਗ ਵਿੱਚ ਲਿਆ ਜਾਵੇਗਾ। ਹਾਲਾਂਕਿ ਜਥੇਬੰਦੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਮਸਲੇ ਦੇ ਹੱਲ ਦੀ ਥਾਂ ਉਨ੍ਹਾਂ ਨੂੰ ਨਵੇਂ ਕਾਨੂੰਨਾਂ ਬਾਰੇ ‘ਗਿਆਨ’ ਦੇਣ ਦੀ ਗੱਲ ਕਰ ਰਹੀ ਹੈ। ਇਸ ਲਈ ਜੇਕਰ ਕੇਂਦਰ ਅਸਲ ਵਿਚ ਹੀ ਮਸਲੇ ਦਾ ਹੱਲ ਚਾਹੁੰਦਾ ਹੈ ਤਾਂ ਉਸ ਨੂੰ ਇਨ੍ਹਾਂ ਮਾਰੂ ਕਾਨੂੰਨਾਂ ਵਿਚ ਸੋਧ ਕਰਨੀ ਪਵੇਗੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |