ਹੁਣੇ ਹੁਣੇ ਇਹਨਾਂ ਸ਼ਹਿਰਾਂ ਚ’ ਲੱਗਾ ਲੌਕਡਾਊਨ,ਇਹਨਾਂ ਚੀਜ਼ਾਂ ਤੇ ਲੱਗੀ ਰੋਕ,ਦੇਖੋ ਤਾਜ਼ਾ ਖ਼ਬਰ

ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਰ ਵੱਧ ਰਹੇ ਹਨ। ਇਸ ਵਿਚਕਾਰ ਮੱਧ ਪ੍ਰਦੇਸ਼ ਦੇ ਵੱਖ ਵੱਖ ਸ਼ਹਿਰ, ਇਨ੍ਹਾਂ ਵਿਚ ਜੱਬਲਪੁਰ, ਇੰਦੌਰ ਤੇ ਭੋਪਾਲ ਸ਼ਾਮਿਲ ਹਨ ਪਰ ਇੱਥੇ ਇਕ ਦਿਨ ਦਾ ਲਾਕਡਾਊਨ ਲਾਇਆ ਗਿਆ ਹੈ। ਇੱਥੇ ਹਰ ਐਤਵਾਰ ਲਾਕਡਾਊਨ ਲਾਇਆ ਜਾਵੇਗਾ।

ਸ਼ਨੀਵਾਰ ਰਾਤ 10 ਵਜੇ ਤੋਂ ਕੱਲ ਸਵੇਰੇ 6 ਵਜੇ ਤੱਕ ਮੱਧ ਪ੍ਰਦੇਸ਼ ਦੇ ਤਿੰਨਾਂ ਸ਼ਹਿਰਾਂ ਭੋਪਾਲ, ਇੰਦੌਰ ਅਤੇ ਜਬਲਪੁਰ ਵਿੱਚ ਕੁੱਲ 32 ਘੰਟਿਆਂ ਲਈ ਤਾਲਾਬੰਦੀ ਲਾਗੂ ਕੀਤੀ ਗਈ ਹੈ। ਇਸ ਸਮੇਂ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਹੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਅਰਸੇ ਦੌਰਾਨ ਹਸਪਤਾਲ ਅਤੇ ਮੈਡੀਕਲ ਸਟੋਰ ਖੁੱਲੇ ਰਹਿਣਗੇ।

ਦੱਸ ਦੇਈਏ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਅਗਲੇ ਹੁਕਮਾਂ ਤੱਕ ਹਰ ਐਤਵਾਰ ਨੂੰ ਭੋਪਾਲ, ਇੰਦੌਰ ਅਤੇ ਜਬਲਪੁਰ ਵਿੱਚ ਤਾਲਾਬੰਦੀ ਦਾ ਆਦੇਸ਼ ਦਿੱਤਾ ਹੈ।

ਇਸ ਦੇ ਨਾਲ ਹੀ ਹਰ ਸ਼ਨੀਵਾਰ ਨੂੰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਨਾਈਟ ਕਰਫਿਊ ਵੀ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਇਨ੍ਹਾਂ ਤਿੰਨਾਂ ਸ਼ਹਿਰਾਂ ਦੇ ਸਾਰੇ ਸਕੂਲ ਅਤੇ ਕਾਲਜ 31 ਮਾਰਚ ਤੱਕ ਬੰਦ ਰਹਿਣਗੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ | news source: rozanaspokesman

Leave a Reply

Your email address will not be published. Required fields are marked *