ਹੁਣੇ ਹੁਣੇ ਕਿਸਾਨਾਂ ਨੇ ਧਰਨੇ ਚੁੱਕਣ ਬਾਰੇ ਲਿਆ ਇਹ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਰੇਲਵੇ ਲਾਈਨਾਂ ਉਪਰ ਲਗਾਤਾਰ ਦਿੱਤੇ ਜਾ ਰਹੇ ਧਰਨਿਆਂ ਨੂੰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਚੁੱਕਣ ਦਾ ਫੈਸਲਾ ਕੀਤਾ ਗਿਆ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ‘ਚ ਭਾਜਪਾ ਦੇ ਖਿਲਾਫ ਸਖ਼ਤ ਰੁੱਖ ਅਪਣਾਉਂਦਿਆਂ ਐਲਾਨ ਕਰਦਿਆਂ ਕਿਹਾ ਕਿ

ਸੂਬੇ ਭਰ ‘ਚ ਉਨ੍ਹਾਂ ਦੀ ਜਥੇਬੰਦੀ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਵੱਖ ਵੱਖ ਥਾਵਾਂ ‘ਤੇ ਰੇਲ ਪਟੜੀਆਂ ‘ਤੇ ਜੋ ਸੰਘਰਸ਼ ਵਿੱਢਿਆ ਹੋਇਆ ਹੈ, ਉਸ ਦੀ ਥਾਂ ਹੁਣ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ। ਉਗਰਾਹਾਂ ਨੇ ਕਿਹਾ ਕਿ ਅਸਲ ਵਿਚ ਇਹ ਸੰਘਰਸ਼ ਇਕ ਲੰਬੀ ਲੜਾਈ ਹੈ ਅਤੇ ਇਹ ਸਰਕਾਰਾਂ ਦੀ ਨੀਤੀ ਦੇ ਖਿਲਾਫ ਲੜਿਆ ਜਾ ਰਿਹਾ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾਈ ਕਮੇਟੀ ਦੇ ਫ਼ੈਸਲੇ ਅਨੁਸਾਰ ਹੀ ਅੱਜ ਰੇਲਵੇ ਲਾਈਨਾਂ ਤੋਂ ਧਰਨੇ ਉਠਾ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਕਿਸਾਨ ਹਿਤਾਂ ਲਈ ਕਾਫ਼ੀ ਸੋਚ ਵਿਚਾਰ ਕੇ ਹੀ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਬਾਕੀ ਸਾਰੇ ਸੰਘਰਸ਼ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |