ਅੱਜ ਹੋਵੇਗੀ ਪੰਜਬ ਦੀਆਂ ਕਿਸਾਨ ਜੱਥੇਬੰਦੀਆਂ ਦੀ ਕੇਂਦਰ ਨਾਲ ਮੁਲਾਕਾਤ-ਹੋ ਸਕਦਾ ਹੈ ਵੱਡਾ ਫੈਸਲਾ,ਦੇਖੋ ਪੂਰੀ ਖ਼ਬਰ

ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਗੱਲਬਾਤ ਦੇ ਸੱਦੇ ਨੂੰ ਕਬੂਲ ਕਰ ਲਿਆ ਹੈ, ਜਿਸ ਦੇ ਤਹਿਤ ਕਿਸਾਨ ਜੱਥੇਬੰਦੀਆਂ ਵੱਲੋਂ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਕੇਂਦਰ ਨਾਲ ਮੁਲਾਕਾਤ ਕਰੇਗੀ, ਜਿਸ ‘ਤੇ ਪੂਰੇ ਸੂਬੇ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਕਿਹਾ ਹੈ ਕਿ ਕੇਂਦਰੀ ਸਕੱਤਰ ਨਾਲ ਗੱਲਬਾਤ ਸੰਬਧੀ ਉਨ੍ਹਾਂ ਨੇ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਸੌਦਾ ਤਿਆਰ ਕਰ ਲਿਆ ਹੈ, ਜਿਸ ਨੂੰ ਦਿੱਲੀ ‘ਚ ਖੇਤੀ ਸਕੱਤਰ ਨਾਲ ਹੋਣ ਵਾਲੀ ਬੈਠਕ ‘ਚ ਰੱਖਿਆ ਜਾਵੇਗਾ।

ਰਾਜੇਵਾਲ ਨੇ ਕਿਹਾ ਕਿ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ 5 ਨਵੰਬਰ ਨੂੰ ਸਵੇਰੇ 10 ਵਜੋਂ ਤੋਂ ਸ਼ਾਮ 4 ਵਜੇ ਤਕ ਚੱਕਾ ਜਾਮ ਕਰਨਗੀਆਂ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਕੁਰੂਕਸ਼ੇਤਰ ‘ਚ ਕੁਝ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਹੋਈ ਸੀ, ਜਿਸ ‘ਚ ਕਈ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਸੀ, ਜਿਸ ‘ਚ ਇਹ ਫ਼ੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜਲਦ ਹੀ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਨੂੰ ਸਾਰੇ ਮਤਭੇਦ ਭੁਲਾ ਕੇ ਇੱਕੋ ਪਲੇਟਫਾਰਮ ‘ਤੇ ਇਕੱਠਾ ਕੀਤਾ ਜਾਵੇਗਾ ਅਤੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *