ਪੰਜਾਬ ਚ’ ਅਜੇ ਨਹੀਂ ਖੁੱਲਣਗੇ ਸਕੂਲ,ਸਿੱਖਿਆ ਮੰਤਰੀ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 15 ਅਕਤੂਬਰ ਤੋਂ ਸਕੂਲ ਖੁੱਲ੍ਹਣ ਨੂੰ ਲੈ ਕੇ ਲੱਗ ਰਹੀਆਂ ਅਟਕਲਾਂ ਨੂੰ ਅੱਜ ਉਸ ਸਮੇਂ ਰੋਕ ਲੱਗ ਗਈ , ਜਦ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਇਹ ਸਪੱਸ਼ਟ ਕਰ ਦਿੱਤਾ ਕਿ

ਜਦ ਤੱਕ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਵੱਲੋਂ ਸਟੈਂਡਿੰਗ ਆਪਰੇਟਿੰਗ ਪ੍ਰੋਸੀਜ਼ਰ (ਐੱਸ. ਓ. ਪੀ.) ਜਾਰੀ ਨਹੀਂ ਹੋਵੇਗੀ, ਤਦ ਤੱਕ ਸਕੂਲ ਖੋਲ੍ਹਣ ਦੇ ਸਬੰਧ ਵਿਚ ਫੈਸਲਾ ਨਹੀਂ ਲਿਆ ਜਾਵੇਗਾ।

ਦੂਜੇ ਪਾਸੇ ਸਿਹਤ ਵਿਭਾਗ ਦੇ ਨਾਂ ਨਾਲ ਇਕ ਐੱਸ. ਓ. ਪੀ. ਸਬੰਧੀ ਦਸਤਾਵੇਜ਼ ਦੇਰ ਰਾਤ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਪਰ ਸਮਾਚਾਰ ਲਿਖੇ ਜਾਣ ਤੱਕ ਉਸ ਦੇ ਸਟੀਕ ਹੋਣ ਦੇ ਸਬੰਧ ਵਿਚ ਪੁਸ਼ਟੀ ਨਹੀਂ ਹੋ ਸਕੀ। ਸਿੱਖਿਆ ਵਿਭਾਗ ਵੱਲੋਂ ਅੱਜ ਐੱਸ. ਓ. ਪੀ. ਜਾਰੀ ਕੀਤੇ ਜਾਣ ਦੀ ਉਮੀਦ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |


ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |