ਖੇਤੀ ਬਿੱਲਾਂ ਦੇ ਵਿਰੋਧ ਚ’ ਅੱਕੇ ਕਿਸਾਨਾਂ ਨੇ ਇਸ ਚੀਜ਼ ਤੇ ਲਗਾ ਦਿੱਤੀ ਵੱਡੀ ਪਾਬੰਦੀ ਤੇ ਦਿੱਤੀ ਇਹ ਚੇਤਾਵਨੀਂ-ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਦਾ ਰੋਸ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਇਸ ਰੋਸ ਦਾ ਸ਼ਿਕਾਰ ਰਾਜਨੀਤਕ ਲੋਕਾਂ ਨੂੰ ਹੋਣਾ ਪੈ ਰਿਹਾ ਹੈ। ਜਿਸ ਕਰਕੇ ਪਿੰਡਾਂ ਵਿੱਚ ਸਿਆਸੀ ਲੋਕਾਂ ਦੇ ਬਾਈਕਾਟ ਕੀਤੇ ਜਾ ਰਹੇ ਹਨ।

ਪਿੰਡ ਚੀਮਾ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਸਿਆਸੀ ਲੋਕਾਂ ਦੇ ਦਾਖ਼ਲੇ ’ਤੇ ਪਾਬੰਦੀ ਲਗਾਈ ਗਈ ਹੈ। ਜਿਸ ਤਹਿਤ ਅੱਜ ਜਥੇਬੰਦੀ ਦੀ ਅਗਵਾਈ ’ਚ ਪਿੰਡ ਵਾਸੀਆਂ ਨੇ ਬੱਸ ਅੱਡੇ ’ਤੇ ਸਿਆਸੀ ਲੋਕਾਂ ਨੂੰ ਬਾਈਕਾਟ ਦਾ ਬੈਨਰ ਲਗਾ ਕੇ ਚੇਤਾਵਨੀ ਦਿੱਤੀ ਹੈ।

ਜਥੇਬੰਦੀ ਦੇ ਬਲਾਕ ਆਗੂ ਬਲਵੰਤ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਨੰਬਰਦਾਰ ਨੇ ਕਿਹਾ ਕਿ ਖੇਤੀ ਕਾਨੂੰਨ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਲੀਡਰ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਖੇਤੀ ਅਤੇ ਕਿਸਾਨੀ ਨਾਲ ਜੁੜੇ ਇਸ ਸੰਵੇਦਨਸ਼ੀਲ ਮੁੱਦੇ ’ਤੇ ਵੀ ਕੋਝੀ ਰਾਜਨੀਤੀ ਕੀਤੀ ਜਾ ਰਹੀ ਹੈ। ਜਿਸ ਕਰਕੇ ਪਿੰਡ ਦੇ ਲੋਕਾਂ ਨੇ ਸਿਆਸੀ ਲੋਕਾਂ ਦੇ ਬਾਈਕਾਟ ਦਾ ਫ਼ੈਸਲਾ ਕੀਤਾ ਹੈ।ਕੋਈ ਵੀ ਸਿਆਸੀ ਪਾਰਟੀ ਦਾ ਨੁਮਾਇੰਦਾ ਪਿੰਡ ’ਚ ਦਾਖ਼ਲ ਹੋਇਆ ਤਾਂ ਉਹ ਆਪਣਾ ਆਪ ਜਿੰਮੇਵਾਰ ਹੋਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *