ਅੱਜ ਇਹਨਾਂ ਨਿਯਮਾਂ ਨਾਲ ਖੁੱਲਣਗੇ ਪੰਜਾਬ ਦੇ ਸਕੂਲ,ਵਿਦਿਆਰਥੀ ਖਿੱਚ ਲੈਣ ਤਿਆਰੀ,ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾ ਮਹਾਮਾਰੀ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਏ ਸਕੂਲਾਂ ‘ਚ ਅੱਜ ਘੰਟੀ ਵੱਜੇਗੀ। ਸੂਬੇ ਦੇ ਸਾਰੇ ਸਕੂਲ ਅੱਜ ਖੁੱਲ੍ਹਣ ਜਾ ਰਹੇ ਹਨ। ਇਸ ਦੌਰਾਨ ਸਕੂਲਾਂ ਨੂੰ ਕੋਰੋਨਾ ਵਾਇਰਸ ਨਾਲ ਜੁੜੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ।

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਸਕੂਲ ਜਾ ਸਕਣਗੇ ਪਰ ਵਿਦਿਆਰਥੀਆਂ ਦੇ ਸਕੂਲ ਜਾਣ ਲਈ ਮਾਪਿਆਂ ਦੀ ਲਿਖ਼ਤੀ ਸਹਿਮਤੀ ਜ਼ਰੂਰੀ ਹੋਵੇਗੀ। ਇਸ ਤੋਂ ਇਲਾਵਾ ਸਕੂਲ ਦੇ ਸਾਰੇ ਸਟਾਫ਼ ਲਈ ਕੋਵਾ ਐਪ ਇੰਸਟਾਲ ਕਰਨੀ ਜ਼ਰੂਰੀ ਹੋਵੇਗੀ।

ਸੂਬੇ ਦੇ ਸਰਕਾਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਤੱਕ ਖੁੱਲ੍ਹਣਗੇ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਦੇਸ਼ ‘ਚ ਤਾਲਾਬੰਦੀ ਲਾਗੂ ਕੀਤੀ ਗਈ ਸੀ, ਜਿਸ ਤੋਂ ਬਾਅਦ ਦੇਸ਼ ‘ਚ ਅਨਲਾਕ ਦੀ ਪ੍ਰਕਿਰਿਆ ਜਾਰੀ ਹੈ।

ਇਸ ਅਨਲਾਕ ਦੀ ਪ੍ਰਕਿਰਿਆ ਤਹਿਤ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਸਕੂਲ ਖੋਲ੍ਹੇ ਜਾਣ ਦੀ ਮਨਜ਼ੂਰੀ ਵੀ ਦੇ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਕਈ ਸੂਬਿਆਂ ਨੇ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਸੀ ਪਰ ਪੰਜਾਬ ‘ਚ ਅੱਜ ਤੋਂ ਸਕੂਲ ਖੁੱਲ੍ਹਣ ਜਾ ਰਹੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |