ਅੱਜ ਵਿਧਾਨ ਸਭਾ ਚ’ ਖੇਤੀ ਕਾਨੂੰਨਾਂ ਬਾਰੇ ਕੈਪਟਨ ਲੈ ਸਕਦੇ ਹਨ ਇਹ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ

ਕੇਂਦਰ ਸਰਕਾਰ ਵਲੋਂ ਪਾਸ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ 19 ਅਕਤੂਬਰ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦਾ 2 ਦਿਨਾ ਵਿਸ਼ੇਸ਼ ਇਜਲਾਸ ਅੱਜ ਤੋਂ ਬੁਲਾਇਆ ਗਿਆ ਹੈ। ਇਸ ਇਜਲਾਸ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ ਸਖ਼ਤ ਕਦਮ ਚੁੱਕੇ ਜਾਣ ਦੇ ਆਸਾਰ ਹਨ ਅਤੇ ਵਿਧਾਨ ਸਭਾ ਇਜਲਾਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਿਆਸੀ ਰਣਨੀਤੀ ਨੂੰ ਆਖਰੀ ਰੂਪ ਦੇ ਦਿੱਤਾ ਹੈ।

ਮੁੱਖ ਮੰਤਰੀ ਪਿਛਲੇ 2 ਦਿਨਾਂ ਤੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਆਪਣੇ ਕਰੀਬੀ ਸਾਥੀਆਂ ਨਾਲ ਇਸ ਮਾਮਲੇ ਸਬੰਧੀ ਵਿਚਾਰ ਕਰਨ ‘ਚ ਲੱਗੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਆਪਣੇ ਪਹਿਲੇ ਕਾਰਜਕਾਲ ਦੌਰਾਨ ਨਦੀ ਜਲ ਨਾਲ ਸੰਬੰਧਤ ਸਾਰੇ ਸਮਝੌਤਿਆਂ ਨੂੰ ਰੱਦ ਕਰ ਕੇ ਇਤਿਹਾਸਕ ਕਦਮ ਚੁੱਕਿਆ ਸੀ।

ਹੁਣ ਵੀ ਸਮੁੱਚੇ ਸਿਆਸੀ ਨੇਤਾਵਾਂ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ‘ਚ ਚੁੱਕੇ ਜਾਣ ਵਾਲੇ ਕਦਮ ਵੱਲ ਲੱਗੀਆਂ ਹੋਈਆਂ ਹਨ। ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਕੈਪਟਨ ਕਿਸਾਨਾਂ ਦੇ ਹੱਕ ‘ਚ ਕੋਈ ਵੱਡਾ ਕਦਮ ਵੀ ਚੁੱਕ ਸਕਦੇ ਹਨ।

ਉਹ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕਹਿੰਦੇ ਆ ਰਹੇ ਹਨ ਕਿ ਕਿਸਾਨਾਂ ਅਤੇ ਪੰਜਾਬ ਦੀ ਖੇਤੀ ਨੂੰ ਬਚਾਉਣ ਲਈ ਉਹ ਆਖਰੀ ਸਾਹ ਤਕ ਲੜਾਈ ਲੜਨਗੇ। ਮੰਨਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸੂਬੇ ਦੇ ਕਾਨੂੰਨਾਂ ‘ਚ ਜ਼ਰੂਰੀ ਸੋਧ ਕੀਤੀ ਜਾ ਸਕਦੀ ਹੈ, ਜਿਸ ਨਾਲ ਕੇਂਦਰੀ ਖੇਤੀ ਕਾਨੂੰਨਾਂ ਦਾ ਪ੍ਰਭਾਵ ਪੰਜਾਬ ਦੇ ਕਿਸਾਨਾਂ ’ਤੇ ਨਾ ਪਵੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *