ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਮਤੇ ਬਾਰੇ ਕਿਸਾਨ ਜੱਥੇਬੰਦੀਆਂ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬ ਸਰਕਾਰ ਦੁਆਰਾ ਕੇਂਦਰ ਸਰਕਾਰ ਵੱਲੋ ਬਣਾਏ ਗਏ ਖੇਤੀ ਕਨੂੰਨ ਦੇ ਖਿਲਾਫ ਬੁਲਾਏ ਗਏ ਸਪੈਸ਼ਲ ਇਜ਼ਲਾਸ ਦੇ ਅੱਜ ਦੂਜੇ ਦਿਨ ਦੀ ਕਾਰਵਾਈ ਵਿੱਚ ਕੈਪਟਨ ਸਰਕਾਰ ਵੱਲੋਂ ਖੇਤੀ ਕਨੂੰਨ ਦੇ ਖਿਲਾਫ ਮਤਾ ਲਿਆਂਦਾ ਗਿਆ।

ਇਸ ਵਿੱਚ ਇਸ ਕਾਨੂੰਨਾਂ ਨੂੰ ਸਟੇਟ ਦੇ ਵੱਲੋਂ ਨਕਾਰਦੇ ਹੋਏ ਇਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀ ਇਸ ਕਰਵਾਈ ਨੂੰ ਕਿਸਾਨ ਜਥੇਬੰਦੀਆਂ ਨੇ ਵਧੀਆ ਕਦਮ ਦੱਸਦੇ ਹੋਏ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਉਨ੍ਹਾਂ ਇਸ ਲੜਾਈ ਨੂੰ ਕੇਂਦਰ ਸਰਕਾਰ ਦੇ ਖਿਲਾਫ ਦੱਸਦੇ ਹੋਏ ਇਸ ਕਾਨੂੰਨਾਂ ਨੂੰ ਵਾਪਸ ਲਏ ਜਾਣ ਤੱਕ ਕੇਂਦਰ ਸਰਕਾਰ ਦੇ ਖਿਲਾਫ ਆਪਣਾ ਸੰਗਰਸ਼ ਜਾਰੀ ਰੱਖਣ ਦੀ ਗੱਲ ਕਹੀ।

ਉਥੇ ਕੱਲ ਪੰਜਾਬ ਭਰ ਦੀ ਸਾਰੇ ਕਿਸਾਨ ਜਥੇਬੰਦੀਆਂ ਦੁਆਰਾ ਕੀਤੀ ਜਾ ਰਹੀ ਮੀਟਿੰਗ ਵਿੱਚ ਇਸ ਸੰਗਰਸ਼ ਦੀ ਅਗਲੀ ਰਣਨੀਤੀ ਤੈਅ ਕੀਤੇ ਜਾਣ ਦੇ ਬਾਅਦ ਸੰਘਰਸ਼ ਨੂੰ ਜਾਰੀ ਰੱਖਣ ਦੀ ਗੱਲ ਕਹੀ ।ਦਸ ਦਈਏ ਕਿ ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ ਵਿਚ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਲਿਆਂਦੇ ਗਏ ਬਿਲ ਪਾਸ ਕਰ ਦਿੱਤੇ ਗਏ ।

ਇਨ੍ਹਾਂ ਬਿੱਲਾਂ ‘ਤੇ ਮੁੱਖ ਮੰਤਰੀ ਕੈਪਟਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਕੋਲ ਵਿਧਾਨ ਸਭਾ ਦੁਆਰਾ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਸੌਂਪ ਦਿੱਤੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |