ਲੋਕਾਂ ਨੂੰ ਲੱਗਾ ਵੱਡਾ ਝੱਟਕਾ-ਏਨੇ ਰੁਪਏ ਮਹਿੰਗਾ ਹੋਇਆ ਦੁੱਧ

ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਨੇ ਅਮੂਲ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਮਦਰ ਡੇਅਰੀ ਨੇ ਵੀ ਦੁੱਧ ਦੇ ਭਾਅ ਵਧਾ ਦਿੱਤੇ ਹਨ। ਵਧੀਆਂ ਕੀਮਤਾਂ ਬੁੱਧਵਾਰ ਤੋਂ ਲਾਗੂ ਹੋਣਗੀਆਂ।

ਗੁਜਰਾਤ ਸਮੇਤ ਪੂਰੇ ਭਾਰਤ ਵਿੱਚ 17 ਅਗਸਤ ਤੋਂ ਅਮੂਲ ਦਾ ਦੁੱਧ ਮਹਿੰਗਾ ਹੋ ਜਾਵੇਗਾ। ਹੁਣ 500 ਮਿਲੀਲੀਟਰ ਅਮੂਲ ਗੋਲਡ ਦੀ ਕੀਮਤ 31 ਰੁਪਏ ਹੋ ਜਾਵੇਗੀ। ਹੁਣ ਗਾਹਕਾਂ ਨੂੰ ਅਮੂਲ ਤਾਜ਼ਾ ਦਾ 500 ਮਿਲੀਲੀਟਰ ਦਾ ਪੈਕੇਟ 25 ਰੁਪਏ ‘ਚ ਅਤੇ 500 ਮਿਲੀਲੀਟਰ ਦਾ ਅਮੂਲ ਸ਼ਕਤੀ ਪੈਕੇਟ 28 ਰੁਪਏ ‘ਚ ਮਿਲੇਗਾ।

ਮਦਰ ਡੇਅਰੀ ਦੀ ਫੁੱਲ ਕਰੀਮ ਅੱਜ 59 ਰੁਪਏ ਪ੍ਰਤੀ ਲੀਟਰ ‘ਚ ਮਿਲੇਗੀ। ਕੱਲ੍ਹ ਤੋਂ ਇਹ ਗਾਹਕਾਂ ਨੂੰ 2 ਰੁਪਏ ਦੇ ਵਾਧੇ ਨਾਲ 61 ਰੁਪਏ ਪ੍ਰਤੀ ਲੀਟਰ ‘ਤੇ ਉਪਲਬਧ ਹੋਵੇਗਾ। ਇਸ ਦੇ ਨਾਲ ਹੀ ਟੋਨਡ ਦੁੱਧ 51 ਰੁਪਏ ਪ੍ਰਤੀ ਲੀਟਰ ਅਤੇ ਗਾਂ ਦਾ ਦੁੱਧ 53 ਰੁਪਏ ਪ੍ਰਤੀ ਲੀਟਰ ਮਿਲੇਗਾ। ਇਸ ਤੋਂ ਪਹਿਲਾਂ 6 ਮਾਰਚ ਨੂੰ ਮਦਰ ਡੇਅਰੀ ਨੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮੂਲ ਕੰਪਨੀ ਨੇ 1 ਮਾਰਚ 2022 ਨੂੰ ਵੀ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਉਸ ਸਮੇਂ ਕੰਪਨੀ ਨੇ ਮਹਿੰਗੀ ਆਵਾਜਾਈ ਦਾ ਹਵਾਲਾ ਦਿੱਤਾ ਸੀ। ਕੰਪਨੀ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋਣ ਕਾਰਨ ਦੁੱਧ ਦੀ ਕੀਮਤ ਵਧਾਉਣੀ ਪਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.