ਹੁਣੇ ਹੁਣੇ ਕੇਂਦਰ ਨੇ ਕੈਪਟਨ ਨੂੰ ਦਿੱਤਾ ਇਹ ਵੱਡਾ ਜਵਾਬ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕਿਸਾਨ ਅੰਦੋਲਨ ਦੇ ਚੱਲਦਿਆਂ ਰੇਲਵੇ ਨੇ ਫਿਰ ਸੂਬੇ ਅੰਦਰ ਮਾਲ ਗੱਡੀਆਂ ਦਾ ਸੰਚਾਲਨ ਬੰਦ ਕਰ ਦਿੱਤਾ, ਜਿਸ ਤੋਂ ਬਾਅਦ ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖ ਕੇ ਟਰੇਨਾਂ ਦੀ ਬਹਾਲੀ ਦੀ ਮੰਗ ਕੀਤੀ।

ਕੈਪਟਨ ਦੇ ਪੱਤਰ ਦਾ ਜਵਾਬ ਦਿੰਦਿਆਂ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਰੇਲ ਸਟਾਫ਼ ਦੀ ਪੂਰਨ ਸੁਰੱਖਿਆ ਯਕੀਨੀ ਬਣਾਵੇ ਅਤੇ ਅੰਦੋਲਨਕਾਰੀਆਂ ਨੂੰ ਟਰੈਕ ਖਾਲੀ ਕਰਨ ਲਈ ਕਹੇ, ਫਿਰ ਹੀ ਟਰੇਨਾਂ ਚਲਾਈਆਂ ਜਾਣਗੀਆਂ।

ਪਿਯੂਸ਼ ਗੋਇਲ ਨੇ ਕਿਹਾ ਕਿ ਟਰੇਨਾਂ ਦੇ ਚੱਲਣ ਦੌਰਾਨ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਹੈ, ਇਸ ਲਈ ਪਹਿਲਾਂ ਪੰਜਾਬ ਸਰਕਾਰ ਸਾਰੇ ਰੇਲਵੇ ਟਰੈਕ ਖਾਲੀ ਕਰਵਾਵੇ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੀ ਅਪੀਲ ਤੋਂ ਬਾਅਦ ਕਿਸਾਨ ਕੁੱਝ ਸ਼ਰਤਾਂ ‘ਤੇ ਮਾਲ ਗੱਡੀਆਂ ਚਲਾਉਣ ਲਈ ਰਾਜ਼ੀ ਹੋਏ ਸਨ ਪਰ ਇਸ ‘ਤੇ ਰੇਲਵੇ ਨੇ ਸਾਫ਼ ਕਰ ਦਿੱਤਾ ਕਿ ਜਦੋਂ ਤੱਕ ਪੂਰੇ ਟਰੈਕ ਖ਼ਾਲੀ ਨਹੀਂ ਹੋ ਜਾਂਦੇ, ਉਸ ਸਮੇਂ ਤੱਕ ਮਾਲ ਗੱਡੀਆਂ ਨਹੀਂ ਚਲਾਈਆਂ ਜਾਣਗੀਆਂ।

ਦੂਜੇ ਪਾਸੇ ਦੇਸ਼ ਦੀਆਂ 22 ਕਿਸਾਨ ਜੱਥੇਬੰਦੀਆਂ ਨੇ ਸੋਮਵਾਰ ਨੂੰ ਦਿੱਲੀ ‘ਚ ਬੈਠਕ ਕੀਤੀ ਅਤੇ ਦੱਸਿਆ ਕਿ ਮੰਗਲਵਾਰ ਨੂੰ 261 ਜੱਥੇਬੰਦੀਆਂ ਬੈਠਕ ਕਰਕੇ ਅਗਲੀ ਰਣਨੀਤੀ ਬਣਾਉਣਗੀਆਂ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |