ਸੂਬੇ ਦੇ ਸਾਰੇ ਬਿਜਲੀ ਉਤਪਾਦਨ ਪਲਾਂਟ ਹੋਏ ਬੰਦ,ਦੇਖੋ ਹੁਣ ਪੰਜਾਬ ਚ’ ਬਿਜਲੀ ਚੱਲੇਗੀ ਜਾਂ ਨਹੀਂ-ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਦੇ ਸੰਘਰਸ਼ ਵਿਚਾਲੇ ਪੰਜਾਬ ‘ਚ ਮਾਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਕਾਰਨ ਥਰਮਲ ਪਾਵਰ ਪਲਾਂਟਾਂ ‘ਚ ਬਿਜਲੀ ਉਤਪਾਦਨ ਵੀ ਠੱਪ ਹੋ ਗਿਆ ਹੈ। ਰੂਪਨਗਰ, ਬਠਿੰਡਾ ਦੇ ਲਹਿਰਾ ਮੁਹੱਬਤ, ਮਾਨਸਾ, ਤਲਵੰਡੀ ਸਾਬੋ, ਪਟਿਆਲਾ ਦੇ ਰਾਜਪੁਰਾ ਤੇ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਦੇ ਸਾਰੇ ਯੂਨਿਟ ਬੰਦ ਕਰ ਦਿੱਤੇ ਗਏ ਹਨ।

ਕੋਲਾ ਨਾ ਪੁੱਜਣ ਕਾਰਨ ਇਹ ਬਿਜਲੀ ਸੰਕਟ ਪੈਦਾ ਹੋਇਆ ਹੈ। ਇਸ ਸਮੇਂ ਸੂਬੇ ‘ਚ 5456 ਮੈਗਾਵਾਟ ਬਿਜਲੀ ਦੀ ਮੰਗ ਹੈ। ਇਸ ਮੰਗ ਨੂੰ ਪੂਰਾ ਕਰਨ ਲਈ ਪਾਵਰਕਾਮ ਮੁੱਖ ਤੌਰ ‘ਤੇ ਪਣਬਿਜਲੀ ਪ੍ਰਾਜੈਕਟਾਂ ‘ਤੇ ਨਿਰਭਰ ਹੋ ਗਿਆ ਹੈ।

ਪਾਵਰਕਾਮ ਸੈਂਟਰਲ ਕੰਟਰੋਲ ਰੂਮ ਮੁਤਾਬਕ ਤਲਵੰਡੀ ਸਾਬੋ ਥਰਮਲ ਪਾਵਰ ਪਲਾਂਟ ‘ਚ ਸਿਰਫ਼ ਇਕਤਿਹਾਈ ਦਿਨ ਲਈ 10,552 ਮੀਟ੍ਰਿਕ ਟਨ ਕੋਲਾ ਬਚਿਆ ਹੈ। ਰਾਜਪੁਰਾ ਪਲਾਂਟ ‘ਚ ਅੱਧੇ ਦਿਨ ਲਈ 10 ਹਜ਼ਾਰ ਮੀਟ੍ਰਿਕ ਟਨ ਕੋਲਾ ਹੀ ਮੌਜੂਦ ਹੈ।

ਗੋਇੰਦਵਾਲ ਸਾਹਿਬ ਪਲਾਂਟ ‘ਚ 18,294 ਮੀਟ੍ਰਿਕ ਟਨ ਕੋਲਾ ਬਚਿਆ ਹੈ। ਕੋਲੇ ਦੀ ਕਮੀ ਨੂੰ ਦੇਖਦੇ ਹੋਏ ਤਿੰਨਾਂ ਪਲਾਟਾਂ ਦੇ ਸਾਰੇ ਯੂਨਿਟ ਬੰਦ ਕਰ ਦਿੱਤੇ ਗਏ ਹਨ। ਬਠਿੰਡੇ ਦੇ ਲਹਿਰਾ ਮੁਹੱਬਤ ਤੇ ਰੂਪਨਗਰ ਦੇ ਪਲਾਂਟ ‘ਚ ਪਹਿਲਾਂ ਤੋਂ ਹੀ ਉਤਪਾਦਨ ਬੰਦ ਹੈ। ਪਾਵਰਕਾਮ ਨੇ 700 ਮੈਗਾਵਾਟ ਬਿਜਲੀ ਖ਼ਰੀਦਣ ਲਈ ਟੈਂਡਰ ਵੀ ਮੰਗੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |