ਇਹਨਾਂ ਵਿਦਿਆਰਥੀਆਂ ਨੂੰ ਕੈਪਟਨ ਅੱਜ ਦੇਣਗੇ ਇਹ ਵੱਡਾ ਤੋਹਫ਼ਾ-ਦੇਖੋ ਪੂਰੀ ਖ਼ਬਰ

ਭਗਵਾਨ ਵਾਲਮੀਕਿ ਜੈਯੰਤੀ ਦੇ ਮੌਕੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਲਿਤ ਵਿਦਿਆਰਥੀਆਂ ਨੂੰ ਵੱਡੀ ਸੌਗਾਤ ਦੇਣ ਜਾ ਰਹੇ ਹਨ। ਭਗਵਾਨ ਵਾਲਮੀਕਿ ਜੀ ਦਾ ਅੱਜ ਪ੍ਰਗਟ ਦਿਵਸ ਹੈ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ। ਕੈਪਟਨ ਨੇ ਕਿਹਾ ਹੈ ਕਿ ਅੱਜ ਪੂਰੇ ਪੰਜਾਬ ‘ਚ ਭਗਵਾਨ ਵਾਲਮੀਕਿ ਜੀ ਦੇ ਸਨਮਾਨ ਵੱਜੋਂ ਸ਼ਰਧਾਲੂਆਂ ਵੱਲੋਂ ਸ਼ੋਭਾ ਯਾਤਰਾ ਸਜਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਉਹ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ‘ਚ ਪੰਜਾਬ ਦੇ ਲੋਕਾਂ ਦੇ ਨਾਲ ਸ਼ਾਮਲ ਹਨ। ਕੈਪਟਨ ਵੱਲੋਂ ਸੂਬੇ ਦੇ ਦਲਿਤ ਵਿਦਿਆਰਥੀਆਂ ਲਈ ਅੱਜ ਡਾ. ਬੀ. ਆਰ. ਅੰਬੇਡਕਰ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਲਾਂਚ ਕੀਤੀ ਜਾ ਰਹੀ ਹੈ।

ਕੈਪਟਨ ਵੱਲੋਂ ਵਰਚੁਅਲ ਸਮਾਗਮ ਦੌਰਾਨ ਦਲਿਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਜਾਣਗੇ ਅਤੇ ਇਸ ਦੇ ਨਾਲ ਹੀ ਆਈ. ਟੀ. ਆਈ. ਰਾਮਤੀਰਥ ਦਾ ਵੀ ਉਦਘਾਟਨ ਕੀਤਾ ਜਾਵੇਗਾ। ਇਹ ਸਮਾਗਮ ਦੁਪਿਹਰ 12 ਵਜੇ ਸ਼ੁਰੂ ਹੋਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |