ਪੁਲਿਸ ਨੇ ਦਿੱਲੀ ਚ’ ਦਾਖ਼ਲ ਹੋਣ ਤੋਂ ਰੋਕਿਆ ਨਵਜੋਤ ਸਿੱਧੂ,ਦੇਖੋ ਮੌਕੇ ਦਾ ਲਾਇਵ ਵੀਡੀਓ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਧਰਨੇ ਲਈ ਪੰਜਾਬ ਦੇ ਵਿਧਾਇਕਾਂ ਨੂੰ ਦਿੱਤੇ ਗਏ ਸੱਦੇ ਦੇ ਚਲਦਿਆਂ ਅੱਜ ਪੁਲਿਸ ਨੇ ਦਿੱਲੀ ਧਰਨਾ ਦੇਣ ਜਾ ਰਹੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਤੇ ਹੋਰਨਾਂ ਵਿਧਾਇਕਾਂ ਨੂੰ ਦਿੱਲੀ ਬਾਰਡਰ ‘ਤੇ ਰੋਕਿਆ।

ਫੇਸਬੁੱਕ ‘ਤੇ ਵੀਡੀਓ ਸਾਂਝੀ ਕਰਦਿਆਂ ਨਵਜੋਤ ਸਿੱਧੂ ਨੇ ਦੱਸਿਆ ਕਿ ਉਹਨਾਂ ਨਾਲ ਰਾਜਾ ਵੜਿੰਗ ਸਮੇਤ ਹੋਰ ਵਿਧਾਇਕ ਵੀ ਮੌਜੂਦ ਹਨ। ਉਹਨਾਂ ਕਿਹਾ ਕਿ ਸਰਕਾਰ ਇੰਨਾ ਕਿਉਂ ਘਬਰਾ ਰਹੀ ਹੈ? ਵਿਧਾਇਕਾਂ ਨੂੰ ਰੋਕਣ ਤੋਂ ਕੁਝ ਸਮਾਂ ਬਾਅਦ ਦਿੱਲੀ ਪੁਲਿਸ ਨੇ ਉਹਨਾਂ ਨੂੰ ਜਾਣ ਦੀ ਮਨਜ਼ੂਰੀ ਦੇ ਦਿੱਤੀ।

ਨਵਜੋਤ ਸਿੱਧੂ ਨੇ ਕਿਸਾਨੀ ਸੰਘਰਸ਼ ਨੂੰ ਪਵਿੱਤਰ ਕਰਾਰ ਦਿੱਤਾ। ਉਹਨਾਂ ਨੇ ਇਸ ਨੂੰ ‘ਝੰਡੇ ਅਤੇ ਡੰਡੇ’ ਦਾ ਸੰਘਰਸ਼ ਕਿਹਾ। ਸਿੱਧੂ ਨੇ ਕਿਹਾ ਕਿ ਪੁਲਿਸ ਬਿਨਾਂ ਕਿਸੇ ਲਿਖਤ ਤੋਂ ਪੰਜਾਬ ਦੇ ਵਿਧਾਇਕਾਂ ਨੂੰ ਰੋਕ ਰਹੀ ਹੈ।


ਦੱਸ ਦਈਏ ਕਿ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਨਾਂਹ ਕਰਨ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਦਿੱਲੀ ਵਿਖੇ ਵਿਧਾਇਕਾਂ ਸਮੇਤ ਧਰਨਾ ਦੇਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |