ਪੰਜਾਬ ਸਰਕਾਰ ਵੱਲੋਂ 16 ਨਵੰਬਰ ਨੂੰ ਮੁੜ ਇਹ ਚੀਜ਼ਾਂ ਖੋਲ੍ਹਣ ਦਾ ਐਲਾਨ-ਵਿਦਿਆਰਥੀ ਖਿੱਚ ਲੈਣ ਤਿਆਰੀ,ਦੇਖੋ ਪੂਰੀ ਖ਼ਬਰ

ਪੰਜਾਬ ਸਰਕਾਰ ਨੇ 16 ਨਵੰਬਰ, 2020 ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਮੁੜ ਖੋਲਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੀਆਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ, 2020 ਤੋਂ ਮੁੜ ਖੋਲਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਉਨਾਂ ਅੱਗੇ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਇਹਨਾਂ ਸਾਰੀਆਂ ਸੰਸਥਾਵਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਕੇਂਦਰ ਸਰਕਾਰ ਦੇ ਸਬੰਧਤ ਮੰਤਰਾਲੇ ਦੀ ਸਲਾਹ ਨਾਲ ਆਪਣੇ ਸਬੰਧਤ ਪ੍ਰਬੰਧਕੀ ਵਿਭਾਗਾਂ ਵਲੋਂ ਤਿਆਰ ਕੀਤੀਆਂ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਪੈਂਦੀਆਂ ਉਚੇਰੀ ਸਿੱਖਿਆ ਸੰਸਥਾਵਾਂ, ਜੋ ਕਿ ਖੋਜ ਸਕਾਲਰ (ਪੀ.ਐਚਡੀ) ਅਤੇ ਸਾਇੰਸ ਤੇ ਤਕਨਾਲੋਜੀ ਨਾਲ ਸਬੰਧਤ ਹਨ, ਵਿੱਚ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ 15 ਨਵੰਬਰ, 2020 ਤੋਂ ਲੈਬਾਰਟਰੀਆਂ ਵਿੱਚ ਕੰਮ ਕਰਨ ਦੀ ਮੰਜ਼ੂਰੀ ਦਿੱਤੀ ਜਾ ਚੁੱਕੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |