ਨਵਜੋਤ ਸਿੱਧੂ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ,ਦੇਖੋ ਸ਼ਰੇਆਮ ਕੀ ਕਹਿ ਗਏ ਸਿੱਧੂ-ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਖ਼ਿਲਾਫ਼ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੰਮ੍ਰਿਤਸਰ ਦੀ ਸਬਜ਼ੀ ਮੰਡੀ ‘ਚ ਖੇਤੀ ਕਾਨੂੰਨਾਂ ਖ਼ਿਲਾਫ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਨਵਜੋਤ ਸਿੱਧੂ ਨੇ ਕੇਂਦਰ ਸਰਕਾਰ ਨੂੰ ਲੰਮੇਂ ਹੱਥੀਂ ਲੈਂਦਿਆਂ ਕਿਹਾ ਕਿ ਕੇਂਦਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨ ਕਿਸਾਨ ਮਾਰੂ ਤੇ ਕਿਸਾਨ ਵਿਰੋਧੀ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਨੇ ਬਦਲੇ ਦੀ ਭਾਵਨਾ ਨਾਲ ਟਰੇਨਾਂ ਬੰਦ ਕੀਤੀਆਂ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ ਤੇ ਪੰਜਾਬੀਆਂ ਨੂੰ ਝੁਕਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਨਾ ਪੰਜਾਬ ਝੁਕੇਗਾ ਤੇ ਨਾ ਹੀ ਕਿਸਾਨ ਝੁਕੇਗਾ।ਉਨ੍ਹਾਂ ਕਿਹਾ ਕਿ ਪੰਜਾਬ ਨੇ ਕਰੋੜਾਂ ਰੁਪਏ ਕੇਂਦਰ ਤੋਂ ਲੈਣੇ ਹਨ ਪਰ ਕੇਂਦਰ ਸਾਡਾ ਹੀ ਪੈਸਾ ਸਾਨੂੰ ਵਾਪਸ ਨਹੀਂ ਕਰ ਰਹੀ।

ਉਨ੍ਹਾਂ ਕਿਹਾ ਕਿ ਕੇਂਦਰ ਨੂੰ ਆਪਣੇ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ। ਕੋਰੋਨਾ ਕਾਲ ‘ਚ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਿਆ ਹੈ। ਕੋਰੋਨਾ ਕਾਲ ‘ਚ ਪੰਜਾਬੀਆਂ ਨੇ ਕਿਸੇ ਨੂੰ ਭੁੱਖੇ ਨਹੀਂ ਰਹਿਣ ਦਿੱਤਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |