ਪਰੌਂਠਿਆਂ ਵਾਲੀ ਬੇਬੇ ਨੂੰ ਹੁਣ ਕੈਪਟਨ ਸਾਬ ਨੇ ਦਿੱਤਾ ਏਨੇ ਲੱਖ ਦਾ ਚੈੱਕ,ਹਰ ਪਾਸੇ ਹੋ ਰਹੇ ਚਰਚੇ,ਦੇਖੋ ਪੂਰੀ ਖਬਰ

ਪੰਜਾਬ ਸਰਕਾਰ ਨੇ ਫਗਵਾੜਾ ਗੇਟ ‘ਚ ਪਿਛਲੇ ਸਾਲਾਂ ਦੌਰਾਨ ਦੇਰ ਸ਼ਾਮ ਤੋਂ ਰਾਤ ਭਰ ਪਰੌਂਠੇ ਵਾਲੀ 70 ਸਾਲਾ ਬਜ਼ੁਰਗ ਔਰਤ ਕਮਲੇਸ਼ ਕੁਮਾਰੀ ਨੂੰ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਸਹਾਇਕ ਕਮਿਸ਼ਨਰ ਹਰਦੀਪ ਸਿੰਘ ਨੇ ਕਮਲੇਸ਼ ਕੁਮਾਰੀ ਦੇ ਘਰ ਜਾ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜਿਆ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ।

ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਇਸ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਜ਼ਿਲਾ ਪ੍ਰਸ਼ਾਸਨ ਨੇ ਕਮਲੇਸ਼ ਕੁਮਾਰੀ ਨੂੰ ਇਹ ਚੈੱਕ ਸੌਂਪ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਜ਼ੁਰਗ ਔਰਤ ਨੂੰ ਉਤਸ਼ਾਹਤ ਕਰਨ ਲਈ ਸੀ. ਐੱਸ. ਆਰ. ਫੰਡ ‘ਚੋਂ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਸੀ। ਕਮਲੇਸ਼ ਕੁਮਾਰੀ ਨੇ ਉਸ ਦੀਆਂ ਦਿੱਕਤਾਂ ਨੂੰ ਸਮਝਣ ਅਤੇ ਮੁਸ਼ਕਿਲ ਸਮੇਂ ‘ਚ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ‘ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |