ਮੋਦੀ ਸਰਕਾਰ ਨੇ 1 ਅਪ੍ਰੈਲ ਬਾਰੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਤਾਜ਼ਾ ਖ਼ਬਰ

ਦੇਸ਼ ਵਿਚ 1 ਅਪਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਕੋਰੋਨਾ ਟੀਕਾ ਲਾਇਆ ਜਾਵੇਗਾ। ਮੋਦੀ ਕੈਬਨਿਟ ਨੇ ਇਹ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਵਿੱਚ ਵੈਕਸੀਨ ਦੀ ਭਰਪੂਰ ਡੌਜ਼ ਹੈ। ਕੋਰੋਨਾ ਟੀਕੇ ਦੀ ਕੋਈ ਘਾਟ ਨਹੀਂ ਹੈ।

ਇਸ ਬਾਰੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ, “ਇਹ ਫੈਸਲਾ ਲਿਆ ਗਿਆ ਹੈ ਕਿ 1 ਅਪਰੈਲ ਤੋਂ ਕੋਰੋਨਾ ਟੀਕਾ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਖੁੱਲ੍ਹੇਗਾ। ਅਸੀਂ ਬੇਨਤੀ ਕਰਦੇ ਹਾਂ ਕਿ ਸਾਰਿਆਂ ਨੂੰ ਤੁਰੰਤ ਰਜਿਸਟਰ ਕਰਨਾ ਚਾਹੀਦਾ ਹੈ ਤੇ ਟੀਕਾ ਲਵਾਉਣਾ ਚਾਹੀਦਾ ਹੈ।’

ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਪੂਰੇ ਜ਼ੋਰਾਂ ਨਾਲ ਫੈਲ ਰਹੀ ਹੈ। ਅਜਿਹੀ ਸਥਿਤੀ ਵਿੱਚ ਹਰ ਸੂਬੇ ਅਤੇ ਕੇਂਦਰ ਸਰਕਾਰ ਪੂਰਾ ਧਿਆਨ ਦੇ ਰਹੀ ਹੈ ਕਿ ਕੋਰੋਨਾ ਖਿਲਾਫ ਹਰ ਸੰਭਵ ਬਚਾਅ ਕੀਤਾ ਜਾਵੇ ਅਤੇ ਇਸ ਲਈ ਟੀਕਾ ਸਭ ਤੋਂ ਢੁਕਵਾਂ ਤਰੀਕਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *