ਮੌਸਮ ਨੇ ਬਦਲਿਆ ਮਿਜ਼ਾਜ਼- ਪੰਜਾਬ ਵਿਚ ਇਹਨਾਂ ਥਾਂਵਾਂ ਤੇ ਮੀਂਹ ਪੈਣ ਦੀ ਸੰਭਾਵਨਾਂ-ਦੇਖੋ ਪੂਰੀ ਖ਼ਬਰ

ਗੜਬੜ ਵਾਲੀਆਂ ਪੱਛਮੀ ਪੌਣਾਂ ਕਾਰਨ ਜਿੱਥੇ ਪੰਜਾਬ ਵਿਚ ਦੋ ਦਿਨਾਂ ਤਕ ਰੁਕ-ਰੁਕ ਦੇ ਬਾਰਿਸ਼ ਹੋਈ ਉੱਥੇ ਹੀ ਪਹਾੜਾਂ ‘ਤੇ ਬਰਫ਼ਬਾਰੀ ਹੋਈ। ਬਾਰਿਸ਼ ਤੇ ਬਰਫ਼ਬਾਰੀ ਨਾਲ ਸੂਬੇ ਵਿਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ। ਸੋਮਵਾਰ ਵਾਂਗ ਮੰਗਲਵਾਰ ਨੂੰ ਵੀ ਦਿਨ ਦਾ ਪਾਰਾ ਕਾਫ਼ੀ ਘੱਟ ਦਰਜ ਕੀਤਾ ਗਿਆ ਜਦਕਿ ਮੰਗਲਵਾਰ ਸਾਰਾ ਦਿਨ ਧੁੱਪ ਖਿੜੀ ਰਹੀ।

ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਮਿ੍ਤਸਰ ਵਿਚ ਘੱਟੋ-ਘੱਟ ਤਾਪਮਾਨ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਵੱਧ ਤੋਂ ਵੱਧ ਤਾਪਮਾਨ 22.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਚਾਰ ਡਿਗਰੀ ਘੱਟ ਸੀ।

ਪਟਿਆਲੇ ਦਾ ਘੱਟੋ-ਘੱਟ ਤਾਪਮਾਨ 11.6 ਡਿਗਰੀ ਸੈਲਸੀਅਸ ਜਦਕਿ ਵੱਧ ਤੋਂ ਵੱਧ ਤਾਪਮਾਨ 25.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 2 ਡਿਗਰੀ ਘੱਟ ਸੀ। ਲੁਧਿਆਣੇ ਦਾ ਤਾਪਮਾਨ 11.6 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 23.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ 22 ਨਵੰਬਰ ਤਕ ਸੂਬੇ ਵਿਚ ਮੌਸਮ ਸਾਫ਼ ਰਹੇਗਾ ਤੇ 23 ਨਵੰਬਰ ਤੋਂ ਪੰਜਾਬ ਵਿਚ ਮੁੜ ਤੋਂ ਬੱਦਲਵਾਈ ਹੋਵੇਗੀ। ਦੋ ਦਿਨਾਂ ਤਕ ਸੂਬੇ ਵਿਚ ਬੱਦਲਾਂ ਦਾ ਪਹਿਰਾ ਰਹੇਗਾ ਹਾਲਾਂ ਕਿ ਇਸ ਦੌਰਾਨ ਬੂੰਦਾਬਾਂਦੀ ਦੀ ਵੀ ਸੰਭਾਵਨਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |