ਅੱਕੇ ਕਿਸਾਨਾਂ ਨੇ ਕੇਂਦਰ ਖਿਲਾਫ਼ ਲਿਆ ਇਹ ਵੱਡਾ ਐਕਸ਼ਨ,ਸਰਕਾਰਾਂ ਦੇ ਉੱਡੇ ਹੋਸ਼,ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ (Agriculture Laws) ਖਿਲਾਫ ਕਿਸਾਨ ਜਥੇਬੰਦੀਆਂ (Farmer Unions) ਹੁਣ ਤੱਕ ਦਾ ਸਭ ਤੋਂ ਵੱਡਾ ਐਕਸ਼ਨ ਕਰਨ ਜਾ ਰਹੀਆਂ ਹਨ। ਕਿਸਾਨਾਂ (Farmers) ਨੇ ਐਲਾਨ ਕੀਤਾ ਹੈ ਕਿ 50 ਹਜ਼ਾਰ ਟਰਾਲੀਆਂ ਨਾਲ ਦਿੱਲੀ ‘ਤੇ ਧਾਵਾ ਬੋਲਿਆ ਜਾਏਗਾ। ਇਸ ਐਲਾਨ ਮਗਰੋਂ ਹਰਿਆਣਾ, ਦਿੱਲੀ ਤੇ ਕੇਂਦਰ ਸਰਕਾਰਾਂ ਲਈ ਮੁਸ਼ਕਲ ਵਧ ਗਈ ਹੈ। ਇਸ ਲਈ ਸਰਕਾਰ ਵੀ ਐਕਸ਼ਨ ਵਿੱਚ ਆ ਗਈ ਹੈ।

ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 26 ਤੇ 27 ਨਵੰਬਰ ਨੂੰ ਦਿੱਲੀ ਦੀ ਘੇਰਾਬੰਦੀ ਲਈ ਜੰਗੀ ਪੱਧਰ ‘ਤੇ ਤਿਆਰੀਆਂ ਚੱਲ ਰਹੀਆਂ ਹਨ। ਸੂਬੇ ਵਿੱਚ ਤਕਰੀਬਨ 13 ਹਜ਼ਾਰ ਪਿੰਡ ਹਨ। ਹਰ ਪਿੰਡ ਵਿੱਚੋਂ ਘੱਟੋ-ਘੱਟ ਚਾਰ ਟਰਾਲੀਆਂ ਲੈ ਕੇ ਜਾਣ ਦਾ ਪ੍ਰੋਗਰਾਮ ਹੈ।

ਇਸ ਦੇ ਨਾਲ ਹੀ ਇੱਕ ਟਰਾਲੀ ਵਿੱਚ ਖਾਣੇ ਦਾ ਰਾਸ਼ਨ, ਬੈੱਡ ਤੇ ਹੋਰ ਚੀਜ਼ਾਂ ਹੋਣਗੀਆਂ। ਇਸ ਮੁਤਾਬਕ ਪੰਜਾਬ ਤੋਂ 50 ਹਜ਼ਾਰ ਦੇ ਕਰੀਬ ਟਰਾਲੀਆਂ ਚੱਲਣਗੀਆਂ।ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਰਸਤੇ ਵਿੱਚ ਕੇਂਦਰ ਤੇ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਤਾਂ ਕਿਸਾਨ ਉੱਥੇ ਹੀ ਸੜਕ ਜਾਮ ਕਰ ਦੇਣਗੇ। ਇਸ ਸਥਿਤੀ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ।

ਦੱਸ ਦਈਏ ਕਿ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਜਿਸ ਨੂੰ ਲੈ ਕੇ ਉਨ੍ਹਾਂ ਦੀ ਕੇਂਦਰੀ ਮੰਤਰੀਆਂ ਨਾਲ ਬੀਤੇ ਦਿਨੀਂ ਹੋਈ ਇੱਕ ਬੈਠਕ ਵੀ ਬੇਨਤੀਜਾ ਰਹੀ। ਇਸ ਦੇ ਨਾਲ ਹੀ ਪੰਜਾਬ ਦੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ‘ਚ ਮੀਟਿੰਗ ਸੱਦੀ ਗਈ ਹੈ ਜਿਸ ‘ਚ ਉਹ ਅੱਗੇ ਦੀ ਰਣਨੀਤੀ ਤੇ ਕੇਂਦਰੀ ਮੰਤਰੀਆਂ ਨਾਲ ਹੋਈ ਬੈਠਕ ਦੀ ਗੱਲਬਾਤ ਨੂੰ ਸਭ ਦੇ ਅੱਗੇ ਰੱਖਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |