ਲਓ ਵਿਦਿਆਰਥੀਆਂ ਲਈ ਜ਼ਾਰੀ ਹੋਏ ਨਵੇਂ ਹੁਕਮ-ਹੁਣ ਕੰਮ ਕੀਤੇ ਬਿਨਾਂ ਨਹੀਂ ਮਿਲੇਗੀ ਸਕੂਲ ਵਿਚ ਐਂਟਰੀ-ਦੇਖੋ ਪੂਰੀ ਖ਼ਬਰ

ਚਾਹੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਰਾਤ 19 ਅਕਤੂਬਰ ਤੋਂ 9ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਸੀ ਪਰ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਸਿਹਤ ਸਬੰਧੀ ਲਗਾਤਾਰ ਸਕੂਲ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਸਬੰਧੀ ਅੱਜ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ,

ਜਿਸ ‘ਚ ਦੋਹਰਾਇਆ ਗਿਆ ਹੈ ਕਿ ਸਕੂਲ ਮੁਖੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਦਿਆਰਥੀ ਆਪਣੇ ਮਾਪਿਆਂ ਦੀ ਲਿਖਤੀ ਸਹਿਮਤੀ ਤੋਂ ਬਿਨਾਂ ਸਕੂਲ ਨਾ ਆਵੇ। ਜੇਕਰ ਕੋਈ ਵਿਦਿਆਰਥੀ ਬਿਨਾਂ ਲਿਖਤੀ ਸਹਿਮਤੀ ਦੇ ਸਕੂਲ ਆਉਂਦਾ ਹੈ ਤਾਂ ਉਸ ਨੂੰ ਸਕੂਲ ‘ਚ ਹਾਜ਼ਰ ਹੋਣ ਦੀ ਆਗਿਆ ਨਾ ਦਿੱਤੀ ਜਾਵੇ।

ਇਸ ਤੋਂ ਇਲਾਵਾ ਸਕੂਲ ‘ਚ 19 ਅਕਤੂਬਰ ਤੋਂ 29 ਅਕਤੂਬਰ ਤੱਕ ਫਿਜ਼ੀਕਲੀ ਹਾਜ਼ਰ ਹੋਣ ਵਾਲੇ ਵਿਦਿਆਰਥੀਆਂ ਦੀ ਜ਼ਿਲ੍ਹਾ ਵਾਈਜ਼ ਔਸਤ ਫ਼ੀਸਦੀ ਵਿਭਾਗ ਦੀ ਈਮੇਲ ਆਈ. ਡੀ. ‘ਤੇ ਭੇਜਣ ਦੇ ਸਬੰਧ ‘ਚ ਹੁਕਮ ਜਾਰੀ ਕੀਤੇ ਗਏ ਹਨ।

ਸੂਤਰਾਂ ਦੀ ਮੰਨੀਏ ਤਾਂ ਵਿਦਿਆਰਥੀਆਂ ਦੀ ਗਿਣਤੀ ਨੂੰ ਦੇਖਦੇ ਹੋਏ ਹੀ ਵਿਭਾਗ ਵੱਲੋਂ ਸਕੂਲਾਂ ਨੂੰ ਖੋਲ੍ਹਣ ਜਾਂ ਸਕੂਲਾਂ ‘ਚ ਫਿਜ਼ੀਕਲ ਕਲਾਸਾਂ ਜਾਰੀ ਰੱਖਣ ਲਈ ਆਗਾਮੀ ਦਿਨਾਂ ‘ਚ ਕੋਈ ਫੈਸਲਾ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ 1 ਮਹੀਨਾ ਬੀਤ ਜਾਣ ‘ਤੇ ਵੀ ਜ਼ਿਆਦਾਤਰ ਸਕੂਲਾਂ ‘ਚ ਹਾਜ਼ਰ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਬਹੁਤ ਹੀ ਘੱਟ ਦੇਖਣ ਨੂੰ ਮਿਲ ਰਹੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |