ਹੁਣੇ ਹੁਣੇ ਇਹਨਾਂ ਥਾਂਵਾਂ ਤੇ ਨਵੇਂ ਦਿਸ਼ਾ-ਨਿਰਦੇਸ਼ ਹੋਏ ਲਾਗੂ,ਹੋ ਜਾਓ ਸਾਵਧਾਨ

ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਇੱਕ ਵਾਰ ਫਿਰ ਤੇਜ਼ੀ ਨਾਲ ਵੱਧ ਰਹੇ ਹਨ। ਉੱਥੇ ਹੀ ਕੇਂਦਰ ਸਰਕਾਰ ਨੇ ਕੋਰੋਨਾ ਦੀ ਲਾਗ ‘ਤੇ ਕਾਬੂ ਪਾਉਣ ਲਈ ਮੰਗਲਵਾਰ ਨੂੰ ਕੋਵਿਡ-19 ਗਾਈਡਲਾਈਨ ਨੂੰ 30 ਅਪ੍ਰੈਲ ਤਕ ਵਧਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਟੈਸਟਿੰਗ, ਟ੍ਰੈਕਿੰਗ ਤੇ ਟਰੀਟਮੈਂਟ ‘ਤੇ ਖ਼ਾਸ ਧਿਆਨ ਦੇਣ ਤੇ ਟੀਕਾਕਰਨ ‘ਚ ਤੇਜ਼ੀ ਲਿਆਉਣ ਦੇ ਨਾਲ-ਨਾਲ ਕੋਵਿਡ-19 ਸਬੰਧੀ ਨਵੀਂ ਗਾਈਡਲਾਈਨ 1 ਅਪ੍ਰੈਲ ਤੋਂ 30 ਅਪ੍ਰੈਲ ਤਕ ਲਾਗੂ ਰਹੇਗੀ। ਗ੍ਰਹਿ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਨਵੀਂ ਗਾਈਡਲਾਈਨ ਦੀ ਪਾਲਣ ਕਰਨਾ ਜ਼ਰੂਰੀ ਹੈ।

ਗ੍ਰਹਿ ਮੰਤਰਾਲੇ ਨੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਇਕ ਬਿਆਨ ਜਾਰੀ ਕਰਦਿਆਂ ਕਿਹਾ, “ਦੇਸ਼ ਦੇ ਕੁਝ ਹਿੱਸਿਆਂ ‘ਚ ਕੋਵਿਡ-19 ਮਾਮਲਿਆਂ ‘ਚ ਹੋਏ ਤਾਜ਼ਾ ਵਾਧੇ ਨੂੰ ਧਿਆਨ ‘ਚ ਰੱਖਦਿਆਂ ਸੂਬਾ/ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਨੂੰ ਟੈਸਟ-ਟਰੈਕ-ਟ੍ਰੀਟ ਪ੍ਰੋਟੋਕੋਲ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਹਰੇਕ ਕੋਵਿਡ ਦਿਸ਼ਾ-ਨਿਰਦੇਸ਼ ਦੀ ਪਾਲਣਾ ਕੀਤੀ ਜਾਵੇ ਤੇ ਮਿੱਥੇ ਗਈ ਟੀਚੇ ਨੂੰ ਪੂਰਾ ਕਰਨ ਲਈ ਟੀਕਾਕਰਨ ‘ਚ ਤੇਜ਼ੀ ਲਿਆਈ ਜਾਵੇ।”

ਇਸ ਦੇ ਨਾਲ ਹੀ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਗਿਆ ਹੈ ਕਿ ਮਹਾਂਮਾਰੀ ਨੂੰ ਪੂਰੀ ਤਰ੍ਹਾਂ ਕਾਬੂ ਕਰਨ ਲਈ ਫਿਕਸਡ ਕੰਟਰੋਲ ਸਟ੍ਰੈਟੇਜ਼ੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਲੋੜ ਹੈ। ਐਮਐਚਏ ਜਾਂ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਜਾਂ ਐਸਓਪੀ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।

ਸਾਰੇ ਸੂਬੇ ਆਪਣੇ ਮੁਤਾਬਕ ਪਾਬੰਦੀਆਂ ਲਗਾ ਸਕਦੇ ਹਨ :
ਦੱਸ ਦੇਈਏ ਕਿ ਕੇਂਦਰ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਸਾਰੇ ਸੂਬੇ ਆਪਣੇ ਮੁਤਾਬਕ ਸਥਾਨਕ ਇਲਾਕਿਆਂ ‘ਚ ਲੋੜੀਂਦੀਆਂ ਪਾਬੰਦੀਆਂ ਲਗਾ ਸਕਦੇ ਹਨ। ਪਰ ਕੰਟੇਨਮੈਂਟ ਜ਼ੋਨ ਦੇ ਬਾਹਰ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ‘ਤੇ ਕੋਈ ਪਾਬੰਦੀ ਨਹੀਂ ਲਗਾਈ ਜਾਵੇਗੀ। ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਨ੍ਹਾਂ ਸੂਬਿਆਂ ‘ਚ ਆਰਟੀ-ਪੀਸੀਆਰ ਟੈਸਟ ਦਾ ਅਨੁਪਾਤ ਘੱਟ ਹੈ, ਉਨ੍ਹਾਂ ਨੂੰ ਤੇਜ਼ੀ ਨਾਲ ਵਧਾ ਕੇ 70 ਫ਼ੀਸਦ ਜਾਂ ਇਸ ਤੋਂ ਵੱਧ ਕਰਨਾ ਹੋਵੇਗਾ।

ਇਸ ਦੇ ਨਾਲ ਹੀ ਨਵੀਂ ਦਿਸ਼ਾ-ਨਿਰਦੇਸ਼ਾਂ ‘ਚ ਇਹ ਵੀ ਕਿਹਾ ਗਿਆ ਹੈ ਕਿ ਕੰਟੇਨਮੈਂਟ ਜ਼ੋਨ ਦੀ ਜਾਣਕਾਰੀ ਜ਼ਿਲ੍ਹਾ ਕੁਲੈਕਟਰ ਦੀ ਵੈਬਸਾਈਟ ਉੱਤੇ ਅਪਲੋਡ ਕੀਤੀ ਜਾਵੇਗੀ। ਸਿਰਫ਼ ਇੰਨਾ ਹੀ ਨਹੀਂ, ਜਨਤਕ ਥਾਵਾਂ ‘ਤੇ ਐਸਓਪੀ ਦੀ ਸਖ਼ਤੀ ਨਾਲ ਪਾਲਣਾ ਕਰਨੀ ਲਾਜ਼ਮੀ ਬਣਾਇਆ ਜਾਵੇਗਾ।

Leave a Reply

Your email address will not be published. Required fields are marked *