ਕਿਸਾਨਾਂ ਨੇ ਮੰਨੀ ਕੈਪਟਨ ਦੀ ਗੱਲ ਤੇ 23 ਨਵੰਬਰ ਨੂੰ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਕਿਸਾਨ ਅੰਦੋਲਨ ਕਰਕੇ ਪਿਛਲੇ ਲੰਬੇ ਸਮੇਂ ਤੋਂ ਬੰਦ ਯਾਤਰੀ ਅਤੇ ਮਾਲ ਗੱਡੀਆਂ ਨੂੰ ਪੰਜਾਬ ਵਿਚ ਚਲਾਉਣ ਲਈ ਕਿਸਾਨ ਜਥੇਬੰਦੀਆਂ ਰਾਜ਼ੀ ਹੋ ਗਈਆਂ ਹਨ। ਇਸ ਦਾ ਐਲਾਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ।

ਸੂਬੇ ਵਿਚ ਮਾਲ ਅਤੇ ਯਾਤਰੀ ਗੱਡੀਆਂ ਦੀ ਮੁੜ ਤੋਂ ਬਹਾਲੀ ਲਈ ਮੁੱਖ ਮੰਤਰੀ ਵਲੋਂ ਅੱਜ ਸਮੂਹ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ ਸੀ, ਇਹ ਵੀ ਖ਼ਬਰ ਸੀ ਕਿ ਕੁੱਝ ਕਿਸਾਨ ਜਥੇਬੰਦੀਆਂ ਸੂਬੇ ਵਿਚ ਦੋਵੇਂ ਟ੍ਰੇਨਾਂ ਚਲਾਉਣ ਦੇ ਹੱਕ ਵਿਚ ਸਨ ਜਦਕਿ ਕੁਝ ਇਸ ਤੋਂ ਇਨਕਾਰ ਕਰ ਰਹੀਆਂ ਸਨ |

ਇਸ ਤੋਂ ਪਹਿਲਾਂ ਵੀ ਕਿਸਾਨ ਜਥੇਬੰਦੀਆਂ ਨੇ ਸੂਬੇ ਵਿਚ ਮਾਲ ਗੱਡੀਆਂ ਚਲਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਸੀ ਜਦਕਿ ਕੇਂਦਰ ਸਰਕਾਰ ਦਾ ਤਰਕ ਸੀ ਕਿ ਜਦੋਂ ਤਕ ਕਿਸਾਨ ਪੂਰੀ ਤਰ੍ਹਾਂ ਰੇਲਵੇ ਟ੍ਰੈਕ ਖਾਲ੍ਹੀ ਨਹੀਂ ਕਰਦੇ ਅਤੇ ਮਾਲ ਗੱਡੀਆਂ ਦੇ ਨਾਲ ਨਾਲ ਯਾਤਰੀ ਟ੍ਰੇਨਾਂ ਚਲਾਉਣ ਨੂੰ ਰਾਜ਼ੀ ਨਹੀਂ ਹੁੰਦੇ

ਉਦੋਂ ਤਕ ਪੰਜਾਬ ਵਿਚ ਟ੍ਰੇਨਾਂ ਚਲਾਉਣ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਸੂਤਰਾਂ ਮੁਤਾਬਕ ਹੁਣ ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਦੇ ਨਾਲ-ਨਾਲ ਯਾਤਰੀ ਟ੍ਰੇਨਾਂ ਚਲਾਉਣ ਨੂੰ ਵੀ ਪ੍ਰਵਾਨਗੀ ਦੇ ਦਿਤੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |