1 ਤਰੀਕ ਤੋਂ ਵਾਹਨ ਚਲਾਉਣ ਵਾਲਿਆਂ ਲਈ ਹੋ ਗਿਆ ਵੱਡਾ ਐਲਾਨ-ਇਹ ਚੀਜ਼ ਹੋਵੇਗੀ ਜਰੂਰੀ,ਦੇਖੋ ਪੂਰੀ ਖ਼ਬਰ

ਇਕ ਜਨਵਰੀ ਤੋਂ ਸਭ ਚਾਰ ਪਹੀਆ ਮੋਟਰ ਗੱਡੀਆਂ ਲਈ ਫਾਸਟੈਗ ਜ਼ਰੂਰੀ ਕਰ ਦਿੱਤਾ ਗਿਆ ਹੈ। ਡਿਜਟਲੀਕਰਨ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਵਲੋਂ ਸਭ ਟੋਲ ਪਲਾਜ਼ਿਆਂ ਉੱਤੇ ਨਕਦੀ ਦੇ ਲੈਣ-ਦੇਣ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਰਿਹਾ ਹੈ।

ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐੱਨ.ਐੱਚ.ਏ.ਆਈ.) ਦੇ ਯੋਜਨਾ ਨਿਰਦੇਸ਼ਕ ਐੱਨ.ਐੱਨ. ਗਿਰੀ ਨੇ ਐਤਵਾਰ ਦੱਸਿਆ ਕਿ ਕੇਂਦਰ ਸਰਕਾਰ 31 ਦਸੰਬਰ ਤੱਕ ਫਾਸਟੈਗ ਨੂੰ 100 ਫੀਸਦੀ ਤੱਕ ਲਾਗੂ ਕਰਨਾ ਚਾਹੁੰਦੀ ਹੈ। ਅਜਿਹੀ ਹਾਲਤ ਵਿਚ ਜੇ ਕਿਸੇ ਮੋਟਰ ਗੱਡੀ ਦੇ ਮਾਲਕ ਨੇ ਆਪਣੀ ਮੋਟਰ ਗੱਡੀ ਉਤੇ ਫਾਸਟੈਗ ਨਾ ਲਵਾਇਆ ਤਾਂ ਹਾਈਵੇਅ ਉੱਤੇ 1 ਜਨਵਰੀ ਤੋਂ ਮੁਸ਼ਕਲਾਂ ਪੇਸ਼ ਆ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ 15 ਨਵੰਬਰ ਨੂੰ ਕੇਂਦਰ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਨੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਉਸ ਪਿੱਛੋਂ ਲਖਨਊ ਦੇ ਵੱਖ-ਵੱਖ ਟੋਲ ਪਲਾਜ਼ਿਆਂ ਉੱਤੇ 1 ਜਨਵਰੀ ਤੋਂ ਸਭ ਚਾਰ ਪਹੀਆ ਮੋਟਰ ਗੱਡੀਆਂ ਲਈ ਫਾਸਟੈਗ ਜ਼ਰੂਰੀ ਕਰ ਦਿੱਤਾ ਗਿਆ ਹੈ।


ਇਥੋਂ ਹਾਸਲ ਕਰੋ ਫਾਸਟੈਗ: ਐੱਨ. ਐੱਚ. ਏ. ਆਈ. ਮੁਤਾਬਕ ਫਾਸਟੈਗ ਈ-ਕਾਮਰਸ ਵੈੱਬਸਾਈਟ ਅਮੇਜ਼ਨ, ਫਲਿਪਕਾਰਟ, ਸਨੈਪਡੀਲ ਤੇ ਪੇ.ਟੀ.ਐੱਮ. ਉੱਤੇ ਮਿਲਣਯੋਗ ਹੈ। ਇਸ ਤੋਂ ਇਲਾਵਾ ਇਸ ਨੂੰ ਵੱਖ-ਵੱਖ ਬੈਂਕਾਂ ਤੇ ਪੈਟਰੋਲ ਪੰਪਾਂ ਤੋਂ ਵੀ ਖਰੀਦਿਆ ਜਾ ਸਕਦਾ ਹੈ। ਇਸ ਮੰਤਵ ਲਈ ਦਸਤਾਵੇਜ਼ ਵਜੋਂ ਡਰਾਈਵਿੰਗ ਲਾਈਸੈਂਸ ਅਤੇ ਮੋਟਰ ਗੱਡੀ ਦੀ ਰਜਿਸਟ੍ਰੇਸ਼ਨ ਦੀ ਫੋਟੋ ਕਾਪੀ ਦੇਣੀ ਹੋਵੇਗੀ। ਫਾਸਟੈਗ 200 ਰੁਪਏ ਵਿਚ ਮਿਲਦਾ ਹੈ। ਇਸ ਨੂੰ ਘੱਟੋ-ਘੱਟ 100 ਰੁਪਏ ਨਾਲ ਰੀਚਾਰਜ ਕਰਵਾਇਆ ਜਾ ਸਕਦਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |