ਅਚਾਨਕ ਹੁਣੇ ਹੁਣੇ ਇਥੇ 26 ਮਾਰਚ ਤੋਂ 4 ਅਪ੍ਰੈਲ ਤੱਕ ਲਈ ਪੂਰੇ ਲੌਕਡਾਊਨ ਦਾ ਹੋ ਗਿਆ ਐਲਾਨ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰ-ਭਾ-ਵਿ-ਤ ਕੀਤਾ ਹੈ। ਮੁੜ ਕਰੋਨਾ ਦੀ ਲਹਿਰ ਨੇ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਤਬਾਹੀ ਮਚਾਈ ਹੋਈ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਦਾ ਟੀਕਾ ਕਰਨ ਵੀ ਆਰੰਭ ਕੀਤਾ ਗਿਆ ਹੈ ਪਰ ਫਿਰ ਵੀ ਕੁਝ ਕੇਸਾਂ ਵਿੱਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ। ਸਭ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਬਹੁਤ ਸਾਰੇ ਦੇਸ਼ਾਂ ਨੇ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵੀ ਪਹਿਲਾਂ ਦੇ ਮੁਕਾਬਲੇ ਵਧਾ ਦਿੱਤਾ ਹੈ।ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਇਸ ਕਰੋਨਾ ਹੇਠ ਸਭ ਤੋਂ ਵਧੇਰੇ ਆਇਆ ਹੈ। ਕਿਉਂਕਿ ਇੱਥੇ ਕਰੋਨਾ ਦੇ ਪ੍ਰਭਾਵ ਵਿੱਚ ਆਉਣ ਵਾਲੇ ਮਰੀਜਾਂ ਦੀ ਗਿਣਤੀ ਸਭ ਤੋਂ ਵਧ ਹੈ। ਦੂਜੇ ਨੰਬਰ ਤੇ ਭਾਰਤ ਵਿੱਚ ਵੀ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਮਹਾਰਾਸ਼ਟਰ ਵਿੱਚ ਵੀ ਕਰੋਨਾ ਦਾ ਕਹਿਰ ਵੱਧ ਰਿਹਾ ਹੈ।

ਅਚਾਨਕ ਹੁਣ ਇਥੇ 26 ਮਾਰਚ ਤੋਂ 4 ਅਪ੍ਰੈਲ ਤੱਕ ਲਈ ਪੂਰੇ ਲਾਕ ਡਾਊਨ ਦਾ ਹੋ ਗਿਆ ਹੈ ਐਲਾਨ। ਮਹਾਰਾਸ਼ਟਰ ਸਭ ਤੋਂ ਵੱਧ ਪ੍ਰ-ਭਾ-ਵ-ਤ ਹੋਣ ਵਾਲਾ ਸੂਬਾ ਹੈ। ਜਿੱਥੇ ਪਾਬੰਦੀਆਂ ਲਗਾਉਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਮਹਾਰਾਸ਼ਟਰ ਦੇ ਬੀੜ ਜ਼ਿਲ੍ਹੇ ਵਿੱਚ ਵੀ 26 ਮਾਰਚ ਤੋਂ 4 ਅਪਰੈਲ 2021 ਤੱਕ ਪੂਰੀ ਤਰਾਂ ਤਾਲਾ ਬੰਦੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।ਇਸ ਤਾਲਾ ਬੰਦੀ ਦੌਰਾਨ ਸਿਹਤ ਕਾਮਿਆਂ, ਕਰੋਨਾ ਯੋਧਿਆਂ ਅਤੇ ਹੋਰ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਆਉਣ ਜਾਣ ਵਿਚ ਛੋਟ ਦਿੱਤੀ ਗਈ ਹੈ। ਇੱਥੇ ਵਿਦਿਅਕ ਅਦਾਰਿਆਂ, ਬਾਜ਼ਾਰਾਂ ਨੂੰ ਪੂਰਨ ਤੌਰ ਤੇ ਬੰਦ ਕੀਤਾ ਗਿਆ ਹੈ। ਅਚਾਨਕ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਇਹ ਫੈਸਲਾ ਸਰਕਾਰ ਵੱਲੋਂ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਵੀ ਮਹਾਂ ਰਾਸ਼ਟਰ ਦੇ ਕਰੋਨਾ ਤੋਂ ਵੱਧ ਪ੍ਰ-ਭਾ-ਵ-ਤ ਹੋਣ ਵਾਲੇ ਕੁਝ ਇਲਾਕਿਆਂ ਅੰਦਰ ਤਾਲਾ ਬੰਦੀ ਅਤੇ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਮਹਾ ਰਾਸ਼ਟਰ ਸੂਬੇ ਅੰਦਰ ਸਭ ਤੋਂ ਵੱਧ ਕਰੋਨਾ ਕੇਸ ਦਰਜ ਕੀਤੇ ਜਾ ਰਹੇ ਹਨ ਜਿੱਥੇ ਕਰੋਨਾ ਕੇਸਾਂ ਦੀ ਗਿਣਤੀ 2.30 ਲੱਖ ਹੋ ਚੁੱਕੀ ਹੈ। ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਬਾਰ ਬਾਰ ਕੀਤੀ ਜਾ ਰਹੀ ਹੈ।

Leave a Reply

Your email address will not be published.